16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪੰਜਾਬੀ 'ਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਕੈਂਪ ਦਾ ਨਿਰੀਖਣ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਿਦਿਆਰਥੀਆਂ ਨੂੰ ਰੰਗ ਮੰਚ ਕਲਾਵਾਂ ਸੰਬੰਧੀ ਸਿਖਲਾਈ ਪ੍ਰਦਾਨ ਕਰਨ ਲਈ ਚੱਲ ਰਹੇ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀਆਂ ਰਿਹਰਸਲਾਂ ਦਾ ਨਿਰੀਖਣ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਟੀਮ ਵਲੋਂ ਕੀਤਾ ਗਿਆ | ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਰੰਗ ਮੰਚ ਲਈ ਚੁਣੇ ਹੋਏ ਵਿਦਿਆਰਥੀ ਭਾਗ ਲੈ ਰਹੇ ਹਨ ਜੋ 6 ਤੋਂ 10 ਜਨਵਰੀ ਤੱਕ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿਖੇ ਆਯੋਜਿਤ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਯੁਵਕ ਮੇਲੇ ਵਿਚ ਭਾਗ ਲੈਣਗੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਨੁਮਾਇੰਦਗੀ ਕਰਨਗੇ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਸਿੰਘ ਨੇ ਵਿਦਿਆਰਥੀਆਂ ਦੀ ਤਿਆਰੀ ਦੇ ਹਰੇਕ ਪੱਖ ਦਾ ਵਿਸ਼ਲੇਸ਼ਣ ਕਰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮਗਰੋਂ ਰੰਗ-ਮੰਚ ਦੀਆਂ ਨਾਮਵਰ ਸ਼ਖ਼ਸੀਅਤਾਂ ਡਾ. ਹਰਿੰਦਰ ਹੁੰਦਲ ਅਤੇ ਦਲਜੀਤ ਸਿੰਘ ਡਾਲੀ ਨੇ ਵੀ ਵਿਦਿਆਰਥੀਆਂ ਦੀ ਪੇਸ਼ਕਾਰੀ, ਅਭਿਆਸ ਅਤੇ ਕਲਾਤਮਿਕ ਹੁਨਰ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਲਈ ਲੋੜੀਂਦੇ ਸੁਝਾਅ ਦਿੱਤੇ | ਕਾਲਜ ਦੇ ਡਾਇਰੈਕਟਰ ਪਿੰ੍ਰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਸੱਭਿਆਚਾਰਕ ਗਤੀਵਿਧੀਆਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਨੂੰ ਆਪਣੀ ਛੁਪੀ ਪ੍ਰਤਿਭਾ ਬਾਰੇ ਪਤਾ ਚੱਲਦਾ ਹੈ ਅਤੇ ਉਨ੍ਹਾਂ ਵਿਚ ਲੀਡਰਸ਼ਿਪ ਦੇ ਗੁਣ, ਆਪਸੀ ਸਹਿਯੋਗ ਅਤੇ ਟੀਮ ਪ੍ਰਬੰਧਨ ਦੀ ਭਾਵਨਾ ਪੈਦਾ ਹੁੰਦੀ ਹੈ | ਕਾਲਜ ਦੇ ਰੰਗਮੰਚ ਕਲਾਵਾਂ ਦੇ ਕਨਵੀਨਰ ਡਾ. ਗਗਨਦੀਪ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੀ ਟੀਮ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਰੰਗ-ਮੰਚ ਕਲਾਵਾਂ ਦੇ ਕੋਚ ਅਵਿੰਦਰ ਸਿੰਘ ਰਾਜੂ, ਸੰਨਦੀਪ ਸਿੰਘ, ਸੁਖਜਿੰਦਰ ਸਿੰਘ, ਪ੍ਰੋ. ਗੁਰਲੀਨ ਕੌਰ ਅਤੇ ਡਾ. ਹਰਸਿਮਰਨ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
Ad Position 24