16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਿਹਤ ਵਿਭਾਗ ਦੀ ਜਥੇਬੰਦੀ ਦਾ ਸਾਲਾਨਾ ਕੈਲੰਡਰ ਤੇ ਡਾਇਰੀ ਸਿਵਲ ਸਰਜਨ ਵਲੋਂ ਜਾਰੀ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)- ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦਾ ਸਾਲਾਨਾ ਕੈਲੰਡਰ ਅਤੇ ਡਾਇਰੀ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਵਲੋਂ ਜਾਰੀ ਕੀਤਾ ਗਿਆ | ਇਸ ਵਾਰ ਦਾ ਕੈਲੰਡਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ | ਇਸ ਮੌਕੇ ਡਾ. ਅਰਵਿੰਦਪਾਲ ਸਿੰਘ ਨੇ ਸਿਹਤ ਮੁਲਾਜ਼ਮਾਂ ਦੇ ਇਸ ਚੰਗੇ ਕਾਰਜ ਦੀ ਪ੍ਰਸੰਸਾ ਕੀਤੀ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ, ਬਲਜੀਤ ਕੌਰ, ਸ਼ਿਵ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਮਨਦੀਪ ਸਿੰਘ ਅਤੇ ਜਥੇਬੰਦੀ ਦੇ ਸੂਬਾਈ ਆਗੂ ਰਣਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਡਾ. ਅਰਵਿੰਦਪਾਲ ਸਿੰਘ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਮਹਿਕਮੇ ਦੀ ਰੀਡ ਦੀ ਹੱਡੀ ਹਨ | ਉਨ੍ਹਾਂ ਜਥੇਬੰਦੀ ਨੂੰ ਵਿਸ਼ਵਾਸ ਦਿਵਾਇਆ ਕਿ ਫ਼ੀਲਡ ਵਿਚ ਆ ਰਹੀਆਂ ਦਿੱਕਤਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ 'ਤੇ ਜਥੇਬੰਦੀ ਦੇ ਆਗੂ ਸਤਨਾਮ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ ਅਤੇ ਗੁਰਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੋਨ ਭਮਾਰਸੀ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ-ਮੈਂਬਰ ਵਰਿੰਦਰ ਸਿੰਘ ਭਮਾਰਸੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
Ad Position 24