16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਜ਼ੋਨ ਭਮਾਰਸੀ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ-ਮੈਂਬਰ ਵਰਿੰਦਰ ਸਿੰਘ ਭਮਾਰਸੀ

Ad Position 21
No active advertisement
ਅਜੀਤ ਡੈਸਕ 05-01-2026
ਜਖਵਾਲੀ, 4 ਜਨਵਰੀ (ਨਿਰਭੈ ਸਿੰਘ)-ਜ਼ੋਨ ਭਮਾਰਸੀ ਜ਼ੇਰ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਗਏ ਸੀਨੀਅਰ ਕਾਂਗਰਸੀ ਆਗੂ ਵਰਿੰਦਰ ਸਿੰਘ ਭਮਾਰਸੀ ਵਲੋਂ ਜਿੱਤ ਦੀ ਖ਼ੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਸਮਾਗਮ ਵਿਚ ਸਾਂਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਵੋਟਰਾਂ ਦਾ ਧੰਨਵਾਦ ਕੀਤਾ | ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੁੱਖ ਮਕਸਦ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਹੈ ਅਤੇ ਭਮਾਰਸੀ ਜ਼ੇਰ ਜ਼ੋਨ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਰਿੰਦਰ ਸਿੰਘ ਭਮਾਰਸੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਦੇ ਹੋਏ ਇਲਾਕੇ ਦੇ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਵਰਿੰਦਰ ਸਿੰਘ ਭਮਾਰਸੀ ਨੇ ਇਲਾਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਕਾਂਗਰਸ ਸਰਹਿੰਦ ਦੇ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਪਰਮਿੰਦਰ ਸਿੰਘ ਨੋਨੀ, ਜਗਦੀਪ ਸਿੰਘ ਨੰਬਰਦਾਰ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਮੋਹਣ ਸਿੰਘ, ਸ਼ਿੰਦਰਪਾਲ ਸਿੰਘ, ਭਰਭੂਰ ਜਗਵਿੰਦਰ ਸਿੰਘ ਬੈਂਸ, ਗੁਰਸੇਵਕ ਸਿੰਘ ਸੋਨੀ, ਤੀਰਥ ਸਿੰਘ ਸੌਂਢਾ, ਐਡ. ਵਰਿੰਦਰ ਸਿੰਘ ਬੰਨੀ, ਕਮਲਜੀਤ ਸਿੰਘ, ਗੁਰਜੰਟ ਸਿੰਘ, ਹੀਰਾ ਸਿੰਘ, ਸਾਬਕਾ ਸਰਪੰਚ ਰਾਏ ਬਹਾਦਰ ਖੇੜੀ, ਐਡ. ਅਮਰਾਓ ਸਿੰਘ ਸਰਾਓ, ਗੁਰਪ੍ਰੀਤ ਸਿੰਘ ਸੋਨੀ, ਗੁਰਸੇਵਕ ਸਿੰਘ ਮਲਕੋਮਾਜਰਾ, ਅੰਬੂ ਰਾਮ, ਲਾਡੀ ਸਾਬਕਾ ਸਰਪੰਚ, ਗੁਰਜੰਟ ਸਿੰਘ ਜੱਲ੍ਹਾ, ਮਨਜੀਤ ਸਿੰਘ ਨੰਬਰਦਾਰ, ਹਰਦੇਵ ਸਿੰਘ, ਸੋਹਣ ਸਿੰਘ, ਮਨਜੀਤ ਸਿੰਘ, ਭਰਪੂਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਬੁੱਧ ਸਿੰਘ, ਜਸਵਿੰਦਰ ਸਿੰਘ ਫ਼ੌਜੀ, ਸਿੰਗਾਰਾ ਸਿੰਘ ਅਤੇ ਅਵਤਾਰ ਸਿੰਘ ਤੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰ ਮਿਹਨਤੀ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ- ਰਾਜੂ ਖੰਨਾ ਅਗਲੀ ਖ਼ਬਰ ਸਿਹਤ ਵਿਭਾਗ ਦੀ ਜਥੇਬੰਦੀ ਦਾ ਸਾਲਾਨਾ ਕੈਲੰਡਰ ਤੇ ਡਾਇਰੀ ਸਿਵਲ ਸਰਜਨ ਵਲੋਂ ਜਾਰੀ
Ad Position 24