16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗਊ ਸੇਵਾ ਸਮਿਤੀ ਨੇ ਗਊ ਪੂਜਾ ਕਰਵਾਈ

Ad Position 21
No active advertisement
ਅਜੀਤ ਡੈਸਕ 05-01-2026
ਅਮਲੋਹ, 4 ਜਨਵਰੀ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਨੇ ਪ੍ਰਧਾਨ ਭੂਸ਼ਨ ਸੂਦ ਅਤੇ ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਵਿਚ ਪੂਰਨਮਾਸ਼ੀ ਮੌਕੇ ਗਊ ਪੂਜਾ ਕਰਵਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਉੱਥੇ ਹੀ ਮੰਦਿਰ ਦੇ ਪੁਜਾਰੀ ਪੰਡਿਤ ਰਵਿੰਦਰ ਰਵੀ ਨੇ ਮੰਤਰਾਂ ਦੇ ਉਚਾਰਨ ਅਤੇ ਆਰਤੀ ਦੀ ਰਸਮ ਨਾਲ ਗਊ ਪੂਜਾ ਕਰਵਾਈ | ਪ੍ਰਧਾਨ ਸੂਦ ਨੇ ਦੱਸਿਆ ਕਿ ਹਰ ਮਹੀਨੇ ਦੀ ਪੂਰਨਮਾਸ਼ੀ ਤੇ ਮੱਸਿਆ ਨੂੰ ਨਗਰ ਖੇੜੇ ਦੀ ਖ਼ੁਸ਼ੀ ਤੇ ਤੰਦਰੁਸਤੀ ਲਈ ਸਮਿਤੀ ਵਲੋਂ ਇਹ ਪੂਜਾ ਕਰਵਾਈ ਜਾਂਦੀ ਹੈ ਜਿਸ ਵਿਚ ਕੋਈ ਵੀ ਸ਼ਰਧਾਲੂ ਸ਼ਾਮਿਲ ਹੋ ਸਕਦਾ ਹੈ | ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਮਾਨਵ ਭਲਾਈ ਮੰਚ ਅਮਲੋਹ ਦੇ ਪ੍ਰਧਾਨ ਮਾ. ਮਨੋਹਰ ਲਾਲ ਵਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਅਸ਼ੋਕ ਕੁਮਾਰ, ਗਿਆਨ ਚੰਦ ਗਰਗ, ਕਮਲੇਸ਼ ਰਾਣੀ ਗਰਗ, ਡਾ. ਮਨਜੀਤ ਸਿੰਘ, ਸਵਰਨਜੀਤ ਸਿੰਘ, ਪ੍ਰਵੀਨ ਕੁਮਾਰ ਅਤੇ ਨਿੰਦੀ ਰਾਮ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਵੀ.ਕੇ. ਚੋਪੜਾ ਦਾ ਸੇਵਾ ਮੁਕਤੀ ਉਪਰੰਤ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ ਲਗਾਇਆ
Ad Position 24