ਸੰਘੋਲ, 5 ਜਨਵਰੀ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਮੁਕੱਦਮਾ ਨੰ. 42/2024 ਦੇ ਅਦਾਲਤ ਵਲੋਂ ਭਗੌੜੇ ਐਲਾਨੇ ਗਏ ਨੌਜਵਾਨ ਨੂੰ ਕਾਬੂ ਕੀਤਾ ਹੈ | ਚੌਂਕੀ ਸੰਘੋਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਦਲਜੀਤ ਸਿੰਘ ਤੇ ਸੀਨੀਅਰ ਕਾਂਸਟੇਬਲ ਹਰਪ੍ਰੀਤ ਸਿੰਘ ਵਲੋਂ ਕਾਬੂ ਕੀਤੇ ਰੁਪਿੰਦਰ ਸਿੰਘ ਵਾਸੀ ਪ੍ਰੇਮਪੁਰਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ |