ਸੰਘੋਲ, 5 ਜਨਵਰੀ (ਪਰਮਵੀਰ ਸਿੰਘ)-ਸਿੱਖ ਕੌਮ ਦੇ ਯੋਧਿਆਂ ਸ਼ਹੀਦ ਭਾਈ ਕੇਹਰ ਸਿੰਘ, ਬੇਅੰਤ ਸਿੰਘ ਅਤੇ ਸਤਵੰਤ ਸਿੰਘ ਦੀ 36 ਵੀਂ ਬਰਸੀ ਪਿੰਡ ਮੁਸਤਫਾਬਾਦ ਵਿਖੇ ਮਨਾਈ ਜਾਵੇਗੀ | ਜਾਣਕਾਰੀ ਸਾਂਝੀ ਕਰਦਿਆਂ ਸਵਰਨ ਸਿੰਘ ਮੁਸਤਫਾਬਾਦ ਨੇ ਦੱਸਿਆ ਕਿ ਇਨ੍ਹਾਂ ਯੋਧਿਆਂ ਨੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦਾ ਬਦਲਾ ਲੈ ਕੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ | ਉਨ੍ਹਾਂ ਦੱਸਿਆ ਕਿ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਦਾ ਜੱਸ ਗਾ ਕੇ ਸ਼ਰਧਾ ਦੇ ਫ਼ੁਲ ਭੇਟ ਕਰਨਗੇ | ਸਮੂਹ ਸਿੱਖ ਸੰਗਤ ਨੂੰ ਸਮਾਗਮ 'ਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਗਈ |