22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੇਨ ਬਾਜ਼ਾਰ 'ਚ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਮੰਡੀ ਗੋਬਿੰਦਗੜ੍ਹ ਦੇ ਮੇਨ ਬਾਜ਼ਾਰ 'ਚ ਲਗਾਏ ਲੰਗਰ ਵਿਚ ਸੇਵਾ ਕਰਦੇ ਦਰਸ਼ਨ ਸਿੰਘ ਲਾਲਾ, ਗੁਰਪਾਲ ਮਟੀਆਰ ਤੇ ਹੋਰ | ਤਸਵੀਰ: ਸੰਧੂ <br/> 06-01-2026
ਮੰਡੀ ਗੋਬਿੰਦਗੜ੍ਹ, 5 ਜਨਵਰੀ (ਇਕਬਾਲਦੀਪ ਸੰਧੂ)-ਲੋਹਾ ਨਗਰੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੇਨ ਬਾਜ਼ਾਰ ਵਿਚ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕਰਦਿਆਂ ਲੰਗਰ ਦੀ ਸੇਵਾ ਵਿਚ ਯੋਗਦਾਨ ਪਾਇਆ | ਲੰਗਰ ਵਿਚ ਸੇਵਾਦਾਰਾਂ ਦਰਸ਼ਨ ਸਿੰਘ ਲਾਲਾ, ਇੰਟਰਨੈਸ਼ਨਲ ਗਾਇਕ ਗੁਰਪਾਲ ਮਟੀਆਰ, ਜਸਪ੍ਰੀਤ ਮਟੀਆਰ, ਲਾਡੀ ਮਟੀਆਰ, ਸੁਖਦੇਵ ਸਿੰਘ, ਅਮਰਿੰਦਰ ਸਿੰਘ ਮਾਨ, ਸ਼ੁਭਮ ਸੇਠੀ, ਸੰਜੇ ਮਿੱਤਲ, ਸਤੀਸ਼ ਕੁਮਾਰ, ਸੋਨਾ, ਪੱਪੂ, ਰਾਜੂ ਗੁਪਤਾ ਵਲੋਂ ਨਿਸ਼ਕਾਮ ਭਾਵਨਾ ਨਾਲ ਸੇਵਾ ਕੀਤੀ ਗਈ | ਇਸ ਮੌਕੇ ਦਰਸ਼ਨ ਸਿੰਘ ਲਾਲਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਕੇ ਸਾਨੂੰ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਇਲਾਕੇ ਦੀ ਸੰਗਤ ਨੇ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ-ਰਾਜੂ ਖੰਨਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਹ ਤੇ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ
Ad Position 24