28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜੋਲੀ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਪੰਜੋਲੀ ਕਲਾਂ ਦੇ ਗੁਰਦੁਆਰਾ ਸ੍ਰੀ ਖ਼ਾਲਸਾ ਦਰਬਾਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਬਰ ਸਿੰਘ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਮਹਾਨ ਢਾਡੀ ਭਾਈ ਸਰੂਪ ਸਿੰਘ ਕਡਿਆਣਾ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਇਤਿਹਾਸ ਵਾਰਾਂ ਰਾਹੀਂ ਸੰਗਤਾਂ ਨੂੰ ਸੁਣਾਇਆ ਗਿਆ | ਜਥੇਦਾਰ ਪੰਜੋਲੀ ਨੇ ਕਿਹਾ ਕਿ ਸਾਨੂੰ ਅੰਮਿ੍ਤ ਛੱਕ ਕੇ ਗੁਰੂ ਦੇ ਪੁੱਤਰ ਅਤੇ ਧੀ ਹੋਣ ਵਿਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ | ਸਮਾਗਮ ਦੌਰਾਨ ਪੰਥਕ ਢਾਡੀ ਭਾਈ ਸਰੂਪ ਸਿੰਘ ਕਡਿਆਣਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨ ਸਿੰਘ ਖ਼ਜ਼ਾਨਚੀ, ਸਤਿਨਾਮ ਸਿੰਘ ਮੈਨੇਜਰ, ਮਲਕੀਤ ਸਿੰਘ ਪੰਜੋਲੀ, ਆਤਮਾ ਸਿੰਘ, ਹਰਮੇਲ ਸਿੰਘ ਫ਼ੌਜੀ, ਪੰਚਮ ਸਿੰਘ, ਰਣਧੀਰ ਸਿੰਘ, ਲਵਪ੍ਰੀਤ ਸਿੰਘ ਆਦਿ ਵੱਡੀ ਗਿਣਤੀ ਵਿਚ ਸੱਜਣ ਵੀ ਸ਼ਾਮਿਲ ਸਨ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਾ ਮਾਮਲੇ 'ਚ ਕਾਰ ਚਾਲਕ ਗਿ੍ਫ਼ਤਾਰ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ 'ਚ ਮੋਹਾਲੀ ਜਾਣ ਦਾ ਕੀਤਾ ਫ਼ੈਸਲਾ
Ad Position 24