28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੇਂਦਰ ਸਰਕਾਰ ਦੀ ਮਨਰੇਗਾ 'ਚ ਬਦਲਾਅ ਕਰਕੇ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਵੱਡੀ ਸਾਜਿਸ਼-ਮਨਜੀਤ ਸ਼ਰਮਾ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਮਨਜੀਤ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਦਾ ਨਾਂਅ ਬਦਲ ਕੇ 'ਜੀ.ਰਾਮ.ਜੀ' ਰੱਖਣ ਪਿੱਛੇ ਸਰਕਾਰ ਦੀ ਮਨਸ਼ਾ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਸਾਜ਼ਿਸ਼ ਹੈ | ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦੇਵੇਗੀ | ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿਚ ਪਿੱਛੇ ਨਹੀਂ ਹੈ, ਜਿਸ ਨੇ ਇਕ ਸਾਲ ਵਿਚ ਮਨਰੇਗਾ ਤਹਿਤ ਪੇਂਡੂ ਮਜ਼ਦੂਰਾਂ ਨੂੰ ਸਿਰਫ਼ 38 ਦਿਨਾਂ ਦਾ ਰੁਜ਼ਗਾਰ ਦਿੱਤਾ ਹੈ, ਜਦੋਂਕਿ ਰਾਸ਼ਟਰੀ ਔਸਤ 42 ਦਿਨ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮਨਰੇਗਾ ਸਕੀਮ ਵਿਚ ਆਪਣਾ ਬਣਦਾ 10 ਫ਼ੀਸਦੀ ਯੋਗਦਾਨ ਵੀ ਨਹੀਂ ਪਾ ਸਕੀ ਤਾਂ ਉਸ ਵਲੋਂ ਨਵੇਂ ਕਾਨੂੰਨ ਮੁਤਾਬਿਕ 40 ਫ਼ੀਸਦੀ ਆਪਣਾ ਹਿੱਸਾ ਕਿਵੇਂ ਪਾਇਆ ਜਾ ਸਕੇਗਾ? ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਵੀ.ਬੀ.ਜੀ.ਰਾਮ.ਜੀ. ਸਕੀਮ ਨੂੰ ਤੁਰੰਤ ਵਾਪਸ ਲੈ ਕੇ ਮਨਰੇਗਾ ਨੂੰ ਹੀ ਲਾਗੂ ਰੱਖਿਆ ਜਾਵੇ | ਇਸ ਮੌਕੇ 'ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੁਆਰਾ ਜੀ.ਰਾਮ.ਜੀ. ਕਾਨੂੰਨ ਲਿਆ ਕੇ ਮਨਰੇਗਾ ਵਰਕਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹੈ-ਐਡਵੋਕੇਟ ਰ... ਅਗਲੀ ਖ਼ਬਰ ਸੜਕ ਹਾਦਸਾ ਮਾਮਲੇ 'ਚ ਕਾਰ ਚਾਲਕ ਗਿ੍ਫ਼ਤਾਰ
Ad Position 24