28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਕੇਂਦਰ ਸਰਕਾਰ ਦੁਆਰਾ ਜੀ.ਰਾਮ.ਜੀ. ਕਾਨੂੰਨ ਲਿਆ ਕੇ ਮਨਰੇਗਾ ਵਰਕਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹੈ-ਐਡਵੋਕੇਟ ਰੀਨਾ ਰਾਣੀ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਗ਼ਰੀਬ ਲੋਕਾਂ ਦੇ ਹੱਕਾਂ 'ਤੇ ਡਾਕਾ ਮਾਰਨ ਲੱਗੀ ਹੋਈ ਹੈ ਤੇ ਉਸ ਦੁਆਰਾ ਮਨਰੇਗਾ ਸਕੀਮ ਬੰਦ ਕਰਕੇ ਜੀ.ਰਾਮ.ਜੀ. ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿ ਦੇਸ਼ ਦੇ ਗ਼ਰੀਬ ਲੋਕਾਂ ਨੂੰ ਮਿਲਣ ਵਾਲੇ ਰੁਜ਼ਗਾਰ 'ਤੇ ਵੱਡਾ ਅਸਰ ਪਵੇਗਾ ਤੇ ਵੱਡੀ ਗਿਣਤੀ 'ਚ ਲੋਕ ਬੇਰੁਜ਼ਗਾਰ ਹੋ ਜਾਣਗੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੀ ਮਹਿਲਾ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ, ਗੁਰਵਿੰਦਰ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ ਤੇ ਪ੍ਰਭਜੋਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | 'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦਿਨੋਂ ਦਿਨ ਹੋਰਨਾਂ ਦੇਸ਼ਾਂ ਨਾਲੋਂ ਪਛੜਦਾ ਜਾ ਰਿਹਾ ਹੈ ਤੇ ਲੋਕ ਬੇਰੁਜ਼ਗਾਰ ਹੁੰਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਲਿਆਉਂਦੇ ਕਾਨੂੰਨਾਂ ਦਾ ਦੇਸ਼ ਨੂੰ ਕੋਈ ਲਾਭ ਨਹੀਂ ਹੋਇਆ ਹੈ, ਇਸ ਨਾਲ ਸਿਰਫ਼ ਤੇ ਸਿਰਫ਼ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਹੋਇਆ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਪਹਿਲਾਂ ਦੇਸ਼ 'ਚ ਨੋਟਬੰਦੀ ਕੀਤੀ ਗਈ ਤੇ ਮੁੜ ਉਸ 'ਤੇ ਕੋਈ ਬਿਆਨਬਾਜ਼ੀ ਨਹੀਂ ਕੀਤੀ ਗਈ ਤੇ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਲਿਆਉਂਦੇ ਗਏ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਵਜੋਂ ਵਾਪਸ ਲਿਆ ਗਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਦੀ ਲੋਕ ਹਿਤੈਸ਼ੀ ਨਹੀਂ ਹੈ, ਜਿਸ ਵਲੋਂ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਦੇ ਮਸਲੇ, ਪੰਜਾਬ ਯੂਨੀਵਰਸਿਟੀ ਆਦਿ ਸਮੇਤ ਵੱਡੀ ਗਿਣਤੀ 'ਚ ਮਸਲਿਆਂ 'ਚ ਪੰਜਾਬ ਦਾ ਸਾਥ ਨਹੀਂ ਦਿੱਤਾ ਜਾ ਰਿਹਾ, ਜਿਸ ਸਦਕਾ ਸੂਬੇ ਦੇ ਲੋਕਾਂ 'ਚ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਪ੍ਰਤੀ ਰੋਸ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੋਰਟ ਕੰਪਲੈਕਸ 'ਚ ਚਲਾਇਆ ਤਲਾਸ਼ੀ ਅਭਿਆਨ ਅਗਲੀ ਖ਼ਬਰ ਕੇਂਦਰ ਸਰਕਾਰ ਦੀ ਮਨਰੇਗਾ 'ਚ ਬਦਲਾਅ ਕਰਕੇ ਗ਼ਰੀਬਾਂ ਦੀ ਰੋਜ਼ੀ-ਰੋਟੀ ਖੋਹਣ ਦੀ ਵੱਡੀ ਸਾਜਿਸ਼-ਮਨਜੀਤ ਸ਼ਰਮਾ
Ad Position 24