28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੁਲਿਸ ਨੇ ਜ਼ਿਲ੍ਹੇ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕੋਰਟ ਕੰਪਲੈਕਸ 'ਚ ਚਲਾਇਆ ਤਲਾਸ਼ੀ ਅਭਿਆਨ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਅਤੇ ਭੈੜੇ ਅਨਸਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਸਥਾਨਕ ਪੁਲਿਸ ਵਲੋਂ ਜ਼ਿਲ੍ਹਾ ਕਚਹਿਰੀਆਂ ਦੀ ਪਾਰਕਿੰਗ ਵਿਚ ਸਰਚ ਆਪੇ੍ਰਸ਼ਨ ਚਲਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮਾਂ ਵਲੋਂ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਪੀ.ਬੀ.ਆਈ.) ਜਸਕੀਰਤ ਅਹੀਰ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਸਮਿਆਂ 'ਤੇ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਥਾਂ 'ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਇਹ ਕਾਰਵਾਈ ਵੀ ਉਸੇ ਕੜੀ ਦਾ ਹਿੱਸਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜ਼ਿਲ੍ਹਾ ਕਚਹਿਰੀਆਂ ਫ਼ਤਹਿਗੜ੍ਹ ਸਾਹਿਬ ਦੀ ਪਾਰਕਿੰਗ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ | ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਈ ਵਿਅਕਤੀ ਸ਼ੱਕੀ ਜਾਪਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਲਾਵਾਰਿਸ ਵਸਤੂ ਨੂੰ ਨਾ ਛੂਹਿਆ ਜਾਵੇ ਅਤੇ ਉਸ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ | ਇਸ ਮੌਕੇ 'ਤੇ ਡੀ.ਐੱਸ.ਪੀ ਅਮਨਦੀਪ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿਛਲੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਸਰਹਿੰਦ ਸ਼ਹਿਰ ਨਿਵਾਸੀ ਅਗਲੀ ਖ਼ਬਰ ਕੇਂਦਰ ਸਰਕਾਰ ਦੁਆਰਾ ਜੀ.ਰਾਮ.ਜੀ. ਕਾਨੂੰਨ ਲਿਆ ਕੇ ਮਨਰੇਗਾ ਵਰਕਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹੈ-ਐਡਵੋਕੇਟ ਰ...
Ad Position 24