ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਬਲਜਿੰਦਰ ਸਿੰਘ)-ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਸਰਹਿੰਦ ਵਲੋਂ 8 ਜਨਵਰੀ ਨੂੰ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਕੇਸ਼ ਜਿੰਦਲ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਸਬੰਧੀ 8 ਜਨਵਰੀ ਨੂੰ ਸਵੇਰੇ ਸਾਢੇ 11 ਵਜੇ ਜੱਗੀ ਰਿਜ਼ੋਰਟ ਸਰਹਿੰਦ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ, ਏ.ਡੀ.ਸੀ ਅਤੇ ਕਪਤਾਨ ਪੁਲਿਸ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਨਗੇ | ਜਿਨ੍ਹਾਂ ਨੂੰ ਸ਼ਹੀਦੀ ਸਭਾ ਦੇ ਸਫਲ ਆਯੋਜਨ ਲਈ ਸਨਮਾਨਿਤ ਵੀ ਕੀਤਾ ਜਾਵੇਗਾ | ਜਿੰਦਲ ਨੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਮੇਂ ਸਿਰ ਲੋਹੜੀ ਪੁਰਬ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |