29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਖਮਾਣੋਂ, 6 ਜਨਵਰੀ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬਲਾਕ ਖਮਾਣੋਂ ਦੀਆਂ ਖਸਤਾ ਹਾਲਤ ਸੜਕਾਂ 'ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਕਿਹਾ ਕਿ ਕਿਸਾਨਾਂ ਨੂੰ ਗੰਨੇ ਦਾ ਸੀਜ਼ਨ ਹੋਣ ਕਾਰਨ ਢੋਆ ਢੁਆਈ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰਜਵਾਹੇ ਪੱਕੇ ਕੀਤੇ ਜਾਣ ਸਮੇਂ ਪੁਲੀਆਂ ਜ਼ਿਆਦਾ ਹੋਣ ਕਾਰਨ ਟਰੈਕਟਰ ਟਰਾਲੀਆਂ ਪਲਟਣ ਕਾਰਨ ਹਾਦਸੇ ਵਾਪਰ ਰਹੇ ਹਨ ਅਤੇ ਮੰਗ ਕੀਤੀ ਕਿ ਇਨ੍ਹਾਂ ਨੂੰ ਨੀਵਾਂ ਕਰਕੇ ਠੀਕ ਕੀਤਾ ਜਾਵੇ | ਇਸ ਤੋਂ ਇਲਾਵਾ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਮੋਹਣ ਸਿੰਘ ਭੁੱਟਾ, ਜਸਵੀਰ ਸਿੰਘ ਮਨੈਲੀ, ਲਖਬੀਰ ਸਿੰਘ ਲਖਣਪੁਰ, ਉੱਤਮ ਸਿੰਘ ਬਰਵਾਲੀ, ਸੁਖਦੇਵ ਸਿੰਘ ਬਾਠਾਂ ਕਲਾਂ, ਦਲਵੀਰ ਸਿੰਘ ਬੁਰਜ, ਜਰਨੈਲ ਸਿੰਘ ਬੁਰਜ, ਚਰਨਜੀਤ ਸਿੰਘ ਅਮਰਾਲਾ, ਮਨਜੀਤ ਸਿੰਘ ਲਖਣਪੁਰ, ਜਸਪਾਲ ਸਿੰਘ, ਭੁਪਿੰਦਰ ਸਿੰਘ ਚੜੀ, ਜੋਧਾ ਸਿੰਘ ਕਕਰਾਲਾ, ਸਵਰਨ ਸਿੰਘ ਬਿਲਾਸਪੁਰ, ਜ਼ੋਰਾਵਰ ਸਿੰਘ ਭਾਮੀਆਂ, ਦਰਸ਼ਨ ਸਿੰਘ ਭਾਮੀਆਂ, ਦਲਜੀਤ ਸਿੰਘ ਲਖਣਪੁਰ, ਧੰਨਾ ਸਿੰਘ ਲਖਣਪੁਰ, ਮਨਜੀਤ ਸਿੰਘ ਅਤੇ ਗੁਰਜੀਤ ਸਿੰਘ ਬਦੇਸ਼ਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਕੋ ਬੈਂਕ ਵਲੋਂ ਮਨਾਇਆ ਗਿਆ 84ਵਾਂ ਸਥਾਪਨਾ ਦਿਵਸ ਅਗਲੀ ਖ਼ਬਰ ਮਨਰੇਗਾ ਮਜ਼ਦੂਰ ਅਧਿਕਾਰ ਯਾਤਰਾ 'ਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਸ਼ਮੂਲੀਅਤ ਹੋਵੇਗੀ-ਨਾਗਰਾ
Ad Position 24