29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਯੂਕੋ ਬੈਂਕ ਵਲੋਂ ਮਨਾਇਆ ਗਿਆ 84ਵਾਂ ਸਥਾਪਨਾ ਦਿਵਸ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਮਨਪ੍ਰੀਤ ਸਿੰਘ)-ਯੂਕੋ ਬੈਂਕ ਦੀ ਸਰਹਿੰਦ ਸ਼ਾਖਾ ਵਿਖੇ ਬੈਂਕ ਦਾ 84ਵਾਂ ਸਥਾਪਨਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੈਂਕ ਵਲੋਂ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਆਪਣੇ ਕੀਮਤੀ ਗਾਹਕਾਂ ਨੂੰ ਪੌਦੇ ਭੇਟ ਕਰਕੇ ਵਾਤਾਵਰਨ ਸਾਫ਼ ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ ਗਿਆ | ਇਸ ਪਹਿਲ ਰਾਹੀਂ ਬੈਂਕ ਨੇ ਗਾਹਕਾਂ ਨਾਲ ਆਪਣੇ ਮਜ਼ਬੂਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ | ਸਮਾਗਮ ਸ਼ਾਖਾ ਪ੍ਰਬੰਧਕ ਤੁਸ਼ਾਰ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ | ਜਿਸ ਦੀ ਗਾਹਕਾਂ ਵਲੋਂ ਬਹੁਤ ਸ਼ਲਾਘਾ ਕੀਤੀ ਗਈ | ਇਸ ਮੌਕੇ ਤੁਸ਼ਾਰ ਗੋਇਲ ਨੇ ਕਿਹਾ ਕਿ ਯੂਕੋ ਬੈਂਕ ਸਿਰਫ਼ ਬੈਂਕਿੰਗ ਸੇਵਾਵਾਂ ਤੱਕ ਸੀਮਿਤ ਨਹੀਂ, ਸਗੋਂ ਸਮਾਜਿਕ ਵਿਕਾਸ, ਵਾਤਾਵਰਨ ਸੁਰੱਖਿਆ ਅਤੇ ਗਾਹਕ ਸੇਵਾ ਵਿਚ ਵੀ ਸਦਾ ਅੱਗੇ ਰਹਿਣ ਲਈ ਵਚਨਬੱਧ ਹੈ | ਇਸ ਵਿਚ ਸਹਾਇਕ ਸ਼ਾਖਾ ਪ੍ਰਬੰਧਕ ਰਜੇਸ਼ ਕੁਮਾਰ ਅਧਿਕਾਰੀ ਸਚਿਨ ਕੁਮਾਰ ਨੇ ਅਹਿਮ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਦ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਦੀ ਹੋਈ ਮੀਟਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24