29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਦ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਰਾਜਿੰਦਰ ਸਿੰਘ)-ਦ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਇਕਾਈ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਡਾ. ਐੱਮ.ਐੱਸ ਰੋਹਟਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਹਿੰਦ ਸ਼ਹੀਦੀ ਜੋੜ ਮੇਲ ਦੌਰਾਨ ਦੂਰੋਂ-ਦੂਰੋਂ ਆਈਆਂ ਸੰਗਤਾਂ ਲਈ ਵਧੀਆ ਪ੍ਰਬੰਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਫ਼ਰੰਟ ਦਾ ਵਿਸਤਾਰ ਕਰਦਿਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਨ੍ਹਾਂ 'ਚ ਧਨਵੰਤ ਸਿੰਘ ਅਮਿਤ ਨੂੰ ਫ਼ਰੰਟ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ, ਸ਼ੁਭਦੀਪ ਸਿੰਘ ਕਲੇਰ ਨੂੰ ਯੂਥ ਸੂਬਾ ਸੀਨੀਅਰ ਮੀਤ ਪ੍ਰਧਾਨ, ਸੇਵਾ ਮੁਕਤ ਏ.ਐੱਸ.ਆਈ ਜਸਵਿੰਦਰ ਸਿੰਘ ਲਾਲੀ ਨੂੰ ਬਸੀ ਪਠਾਣਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵ-ਨਿਯੁਕਤ ਕੀਤੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਫ਼ਰੰਟ ਵਲੋਂ ਮਿਲੀ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਸੈਣੀ, ਸੂਬਾ ਚੇਅਰਮੈਨ ਮੈਡੀਕਲ ਵਿੰਗ ਡਾ. ਜੇ.ਐੱਸ. ਬਾਜਵਾ, ਕੈਸ਼ੀਅਰ ਹੰਸ ਰਾਜ ਤਲਾਣੀਆਂ ਤੇ ਐਕਸ ਆਰਮੀ ਵਿੰਗ ਦੇ ਸੂਬਾ ਪ੍ਰਧਾਨ ਕੈਪਟਨ ਅਮਰੀਕ ਸਿੰਘ ਸੇਵਾ ਮੁਕਤ, ਮੁਕੇਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਬਾਲ ਵਿਆਹ ਮੁਕਤ ਭਾਰਤ' ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ-ਘੁੰਮਣ ਅਗਲੀ ਖ਼ਬਰ ਯੂਕੋ ਬੈਂਕ ਵਲੋਂ ਮਨਾਇਆ ਗਿਆ 84ਵਾਂ ਸਥਾਪਨਾ ਦਿਵਸ
Ad Position 24