29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

'ਬਾਲ ਵਿਆਹ ਮੁਕਤ ਭਾਰਤ' ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ-ਘੁੰਮਣ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਮਨਪ੍ਰੀਤ ਸਿੰਘ)-ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਮੁਕਾਉਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਘੁੰਮਣ ਦੀ ਅਗਵਾਈ ਹੇਠ ਬਾਲ ਵਿਆਹ ਮੁਕਤ ਭਾਰਤ ਜਾਗਰੂਕਤਾ ਅਭਿਆਨ ਪੂਰੀ ਸਰਗਰਮੀ ਨਾਲ ਚਲਾਇਆ ਜਾ ਰਿਹਾ ਹੈ | ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਕਾਰਾਤਮਿਕ ਸੋਚ ਪੈਦਾ ਕਰਨਾ ਅਤੇ ਕਾਨੂੰਨ ਪ੍ਰਤੀ ਚੇਤਨਾ ਵਧਾਉਣਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਪਿਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਬਾਲ ਵਿਆਹ ਕਾਰਨ ਨਾ ਸਿਰਫ਼ ਬੱਚਿਆਂ ਦੀ ਸਿੱਖਿਆ ਰੁਕਦੀ ਹੈ, ਸਗੋਂ ਉਨ੍ਹਾਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ | ਇਸ ਬੁਰਾਈ ਨੂੰ ਰੋਕਣ ਲਈ ਬਾਲ ਵਿਆਹ ਨੂੰ ਨਾਂਹ, ਸਿੱਖਿਆ ਨੂੰ ਹਾਂ ਦਾ ਨਾਅਰਾ ਬੁਲੰਦ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚੇ ਨੂੰ ਬਿਹਤਰ ਭਵਿੱਖ ਮਿਲ ਸਕੇ | ਘੁੰਮਣ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਭਾਰਤੀ ਕਾਨੂੰਨ ਬਾਰੇ ਵਿਸਤਿ੍ਤ ਜਾਣਕਾਰੀ ਦਿੱਤੀ ਗਈ ਕਿ ਵਿਆਹ ਲਈ ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਹੋਣੀ ਲਾਜ਼ਮੀ ਹੈ | ਬਾਲ ਵਿਆਹ ਰੋਕਥਾਮ ਐਕਟ ਤਹਿਤ ਇਸ ਅਪਰਾਧ ਵਿਚ ਸ਼ਾਮਿਲ ਜਾਂ ਉਕਸਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਦੀ ਪ੍ਰੋਵਿਜ਼ਨ ਕੀਤੀ ਗਈ ਹੈ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਜੇਕਰ ਕਿਸੇ ਵੀ ਨਾਗਰਿਕ ਨੂੰ ਬਾਲ ਵਿਆਹ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਜਾਂ ਸਬੰਧਿਤ ਵਿਭਾਗ ਨੂੰ ਸੂਚਿਤ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਉਣ | ਅਧਿਕਾਰੀ ਨੇ ਕਿਹਾ ਕਿ ਬੱਚਿਆਂ ਦੇ ਹੱਥਾਂ ਵਿਚ ਕਿਤਾਬਾਂ ਦੇਣਾ ਹੀ ਸਮਾਜ ਦੇ ਸੁਚੱਜੇ ਵਿਕਾਸ ਦੀ ਪਹਿਲੀ ਪੌੜੀ ਹੈ |
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਦ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਦੀ ਹੋਈ ਮੀਟਿੰਗ
Ad Position 24