29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਖਮਾਣੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 07-01-2026
ਖਮਾਣੋਂ, 6 ਜਨਵਰੀ (ਜੋਗਿੰਦਰ ਪਾਲ)-ਸ਼ਹੀਦ ਬਾਬਾ ਰਾਮ ਸਿੰਘ ਸਪੋਰਟਸ ਕਲੱਬ ਖਮਾਣੋਂ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਾਰਡਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਾਲਕੀ ਸਾਹਿਬ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਹੋਇਆ ਸੀ | ਇਸ ਮੌਕੇ ਕੀਰਤਨੀ ਜਥਿਆਂ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਪੈਦਲ, ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ 'ਤੇ ਸਵਾਰ ਹੋ ਕੇ ਇਸ ਦੀ ਸ਼ੋਭਾ ਵਧਾ ਰਹੀ ਸੀ, ਜਿਨ੍ਹਾਂ ਦਾ ਥਾਂ-ਥਾਂ 'ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕੌਂਸਲਰ ਰਣਬੀਰ ਸਿੰਘ ਕੰਗ, ਗੁਰਿੰਦਰ ਸਿੰਘ ਸੋਨੀ, ਗੁਰਮਿੰਦਰ ਸਿੰਘ ਗਰੇਵਾਲ, ਦਲਜੀਤ ਸਿੰਘ, ਪੁਨੀਤ ਸ਼ਰਮਾ, ਦਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਦਲਬੀਰ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ, ਹਰਮਨ ਸਿੰਘ, ਸੁਖਜੀਤ ਸਿੰਘ, ਗੁਰਪ੍ਰੀਤ ਸਿੰਘ, ਸ਼ਹੀਦ ਬਾਬਾ ਰਾਮ ਸਿੰਘ ਸਪੋਰਟਸ ਕਲੱਬ ਖਮਾਣੋਂ ਕਲਾਂ ਦੇ ਅਹੁਦੇਦਾਰ, ਸ਼ਹਿਰ ਦੇ ਪਤਵੰਤੇ ਅਤੇ ਸੰਗਤ ਵੱਡੀ ਗਿਣਤੀ ਵਿਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਕੋਹਾ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ 'ਬਾਲ ਵਿਆਹ ਮੁਕਤ ਭਾਰਤ' ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਉਣ ਦਾ ਸਿਲਸਿਲਾ ਜਾਰੀ-ਘੁੰਮਣ
Ad Position 24