29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪਿੰਡ ਪੰਜਕੋਹਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 07-01-2026
ਸੰਘੋਲ, 6 ਜਨਵਰੀ (ਗੁਰਨਾਮ ਸਿੰਘ ਚੀਨਾ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਮਾਜ ਕਲਿਆਣ ਪਿੰਡ ਪੰਜਕੋਹਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਪੰਜਕੋਹਾ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਜੀ ਦੇ ਭੋਗ ਤੋਂ ਉਪਰੰਤ ਕਰਵਾਏ ਗਏ ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿਛਲੇ ਕਈ ਦਿਨਾਂ ਤੋਂ ਗੁਰਮਤਿ ਕਲਾਸਾਂ ਦੌਰਾਨ ਭਾਗ ਲੈ ਰਹੇ ਬੱਚਿਆਂ ਦੁਆਰਾ ਧਾਰਮਿਕ ਗੀਤ, ਕਵਿਤਾਵਾਂ ਤੇ ਗੁਰਬਾਣੀ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਜਿਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਬਹਾਦਰ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਪ੍ਰੇਮ ਸਿੰਘ, ਅਮਰੀਕ ਸਿੰਘ, ਗ੍ਰੰਥੀ ਸਿੰਘ ਸੁਖਦੇਵ ਸਿੰਘ ਤੋਂ ਇਲਾਵਾ ਪਿੰਡ ਵਾਸੀ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ 'ਤੇ ਪਾਬੰਦੀ ਅਗਲੀ ਖ਼ਬਰ ਖਮਾਣੋਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24