29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜ਼ਿਲ੍ਹੇ ਅੰਦਰ ਟਰੈਕਟਰਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਕਰਨ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 07-01-2026
ਫ਼ਤਹਿਗੜ੍ਹ ਸਾਹਿਬ, 6 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਜਾਂ ਕਿਸੇ ਵੀ ਤਰ੍ਹਾਂ ਦਾ ਸਟੰਟ ਕਰਨ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਬਿਨਾਂ ਮਨਜ਼ੂਰੀ ਤੋਂ ਖ਼ਤਰਨਾਕ ਪ੍ਰਦਰਸ਼ਨ ਜਾਂ ਸਟੰਟ ਨਾ ਕੀਤੇ ਜਾ ਸਕਣ | ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਰਾਜ ਵਿਚ ਬੀਤੇ ਕੁਝ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ, ਜਿਨ੍ਹਾਂ ਵਿਚ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਦੀ ਮੌਤ ਵੀ ਹੋ ਗਈ ਹੈ | ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ 'ਤੇ ਪਾਬੰਦੀ ਬਹੁਤ ਜ਼ਰੂਰੀ ਹੈ | ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਫ਼ਲਤਾਪੂਰਕ ਸੰਪੰਨ ਅਗਲੀ ਖ਼ਬਰ ਪਿੰਡ ਪੰਜਕੋਹਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24