29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡਾ. ਅਮਰ ਸਿੰਘ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-01-2026
ਖਮਾਣੋਂ, 6 ਜਨਵਰੀ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਗ੍ਰਹਿ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਇਕ ਮੀਟਿੰਗ ਕੀਤੀ ਗਈ | ਆਪਣੇ ਸੰਬੋਧਨ 'ਚ ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਆਪਣੇ ਵਰਕਰਾਂ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਬਲਾਕ ਸੰਮਤੀ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ | ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦੇਣ ਅਤੇ ਆਪੋ ਆਪਣੇ ਪਿੰਡ ਪੱਧਰ 'ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਯਤਨ ਕਰਨੇ ਚਾਹੀਦੇ ਹਨ | ਮਨਰੇਗਾ ਸਬੰਧੀ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਮੁੱਦੇ 'ਤੇ ਕਾਂਗਰਸ ਕੇਂਦਰ ਸਰਕਾਰ ਦਾ ਡੱਟ ਕੇ ਵਿਰੋਧ ਕਰੇਗੀ ਕਿਉਂਕਿ ਕੇਂਦਰ ਸਰਕਾਰ ਨੇ ਮਜ਼ਦੂਰਾਂ ਦਾ ਆਪਣਾ ਹੱਕ ਲੈਣ ਲਈ ਲੀਗਲ ਹੱਕ ਬਿਲਕੁਲ ਖ਼ਤਮ ਕਰ ਦਿੱਤਾ ਹੈ ਅਤੇ ਉਹ ਕੋਰਟ ਕਚਹਿਰੀ ਵਿਚ ਜਾ ਕੇ ਵੀ ਮਜ਼ਦੂਰੀ ਨਹੀਂ ਲੈ ਸਕਦਾ | ਜੋ ਕਿ ਦੇਸ਼ ਭਰ ਦੇ ਮਜ਼ਦੂਰਾਂ ਨੂੰ ਬਿਲਕੁਲ ਖ਼ਤਮ ਕਰਨ ਦਾ ਫ਼ੈਸਲਾ ਹੈ | ਇਸ ਮੌਕੇ ਸੁਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸਰਬਜੀਤ ਸਿੰਘ ਜੀਤੀ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ, ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ., ਡਾ. ਅਮਨਦੀਪ ਕੌਰ ਢੋਲੇਵਾਲ, ਐਡਵੋਕੇਟ ਹਰਨੇਕ ਸਿੰਘ ਦੀਵਾਨਾ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ | ਮੀਟਿੰਗ 'ਚ ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਨਾਜਰ ਸਿੰਘ ਰੱਤੋ, ਡਾ. ਨਰਿੰਦਰ ਸ਼ਰਮਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ, ਪੂਨਮ ਸਿੰਘ ਖਮਾਣੋਂ ਜਨਰਲ ਸਕੱਤਰ ਮਹਿਲਾ ਕਾਂਗਰਸ ਪੰਜਾਬ, ਜਸਪ੍ਰੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਰਮਿੰਦਰ ਕੌਰ ਕੰਗ, ਕੌਂਸਲਰ ਸੁਖਵਿੰਦਰ ਕੌਰ, ਗੁਰਿੰਦਰ ਸਿੰਘ ਸੋਨੀ, ਹਰਪਿੰਦਰ ਸਿੰਘ ਸੋਨੀ, ਗੁਰਚਰਨ ਸਿੰਘ ਚੰਨੀ, ਮੇਵਾ ਸਿੰਘ ਧਨੌਲਾ, ਨੰਬਰਦਾਰ ਨੱਥੂ ਰਾਮ ਨੰਗਲਾਂ, ਗੁਰਮੀਤ ਸਿੰਘ ਭੜੀ, ਸੰਮਤੀ ਮੈਂਬਰ ਰਣਜੀਤ ਸਿੰਘ, ਧਰਮ ਸਿੰਘ, ਮਨਪ੍ਰੀਤ ਕੌਰ ਸੰਮਤੀ ਮੈਂਬਰ, ਮਨਤੇਜ ਸਿੰਘ ਜਟਾਣਾ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਪਾਕਿ ਤੋਂ ਹਥਿਆਰ ਮੰਗਵਾਉਣ ਦੇ ਮਾਮਲੇ 'ਚ ਜ਼ਮਾਨਤ ਦੇਣ ਤੋਂ ਇਨਕਾਰ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਨਸ਼ਿਆਂ ਵਿਰੁੱਧ ਨੌਜਵਾਨ ਮੁਹਿੰਮ ਸਫ਼ਲਤਾਪੂਰਕ ਸੰਪੰਨ
Ad Position 24