15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਪਾਬੰਦੀ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ 25 ਤੋਂ 26 ਜਨਵਰੀ ਤੱਕ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਯੂ.ਏ.ਵੀ ਤੇ ਡਰੋਨ ਕੈਮਰੇ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ, ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਆਮ ਵੇਖਣ ਵਿਚ ਆਇਆ ਹੈ ਕਿ ਪਬਲਿਕ ਵਲੋਂ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਯੂ.ਏ.ਵੀ ਤੇ ਡਰੋਨ ਕੈਮਰੇ ਉਡਾਏ ਜਾਂਦੇ ਹਨ, ਜੋ ਸੁਰੱਖਿਆ ਦੇ ਮੱਦੇਨਜ਼ਰ ਠੀਕ ਨਹੀਂ ਹਨ | ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ 26 ਜਨਵਰੀ ਦੌਰਾਨ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਲਗਾਉਣ 'ਤੇ ਪਾਬੰਦੀ ਲਗਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਕੋਰਟ ਵਲੋਂ ਬਰੀ ਕੀਤਾ ਜਾਣਾ ਬੇਹੱਦ ਮੰਦਭਾਗਾ-ਧਾਲੀਵਾਲ, ਸਿੱਧੂ, ਮਾਜਰੀ... ਅਗਲੀ ਖ਼ਬਰ ਪੰਜਾਬ 'ਚ ਗੈਂਗਸਟਰਵਾਦ ਨੂੰ ਖ਼ਤਮ ਕਰਨ ਤੇ ਨਸ਼ਿਆਂ ਦੇ ਖ਼ਾਤਮੇ ਦੀ ਆੜ ਹੇਠ ਫਿਰ ਪੰਜਾਬੀ ਨੌਜਵਾਨਾਂ ਦੇ ਖ਼ੂਨ ਦੀ ਹੋਲੀ...
Ad Position 24