15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਕੋਰਟ ਵਲੋਂ ਬਰੀ ਕੀਤਾ ਜਾਣਾ ਬੇਹੱਦ ਮੰਦਭਾਗਾ-ਧਾਲੀਵਾਲ, ਸਿੱਧੂ, ਮਾਜਰੀ, ਸਲਾਣਾ <br/>

Ad Position 21
No active advertisement
ਅਜੀਤ ਡੈਸਕ 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਅਬਜ਼ਰਵਰ ਤੇ ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਸਰਕਲ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਮਾਜਰੀ, ਭਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਸਲਾਣਾ ਨੇ ਸਾਂਝੇ ਬਿਆਨ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਮਾਮਲੇ ਵਿਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਕੋਰਟ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦੰਗਾ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਸਮਾਨ ਹੈ ਕਿਉਂਕਿ ਇਸ ਫ਼ੈਸਲੇ ਨਾਲ ਉਨ੍ਹਾਂ ਹਜ਼ਾਰਾਂ ਦੰਗਾ ਪੀੜਤ ਪਰਿਵਾਰਾਂ, ਜੋ ਪਿਛਲੇ 40 ਸਾਲਾਂ ਤੋਂ ਇਨਸਾਫ਼ ਲਈ ਲੜਾਈ ਲੜਦੇ ਆ ਰਹੇ ਹਨ, ਉਨ੍ਹਾਂ ਲਈ ਇਨਸਾਫ਼ ਦੀ ਉਮੀਦ ਨੂੰ ਖ਼ਤਮ ਕਰਨ ਵਾਲਾ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਸਜ਼ਾ ਨਾ ਮਿਲਣਾ ਜਿੱਥੇ ਭਾਰਤੀ ਨਿਆਂ ਪ੍ਰਣਾਲੀ 'ਤੇ ਸਵਾਲ ਖੜੇ੍ਹ ਕਰਦਾ ਹੈ, ਉੱਥੇ ਹੀ ਸਿੱਖਾਂ ਨੂੰ ਆਜ਼ਾਦ ਭਾਰਤ ਵਿਚ ਬੇਗਾਨਗੀ ਦਾ ਅਹਿਸਾਸ ਵੀ ਕਰਵਾਉਂਦਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਉੱਚ ਅਦਾਲਤ ਤੱਕ ਲੈ ਕੇ ਜਾਣ ਦੀ ਮੰਗ ਕਰੇਗੀ ਤਾਂ ਜੋ 1984 ਦੌਰਾਨ ਦਿੱਲੀ ਵਿਚ ਹੋਏ ਸਿੱਖ ਨਸਲਕੁਸ਼ੀ ਦੇ ਕਾਤਲਾਂ ਨੂੰ ਸਜਾਵਾਂ ਮਿਲ ਸਕਣ | ਕਿਉਂਕਿ ਸਿੱਖ ਕੌਮ ਕਦੇ ਵੀ 1984 ਦੇ ਜ਼ਖ਼ਮ ਨਹੀਂ ਭੁੱਲ ਸਕਦੀ ਅਤੇ ਜਦ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਬਰਸਾਤ ਨੇ ਬਸੰਤ ਪੰਚਮੀ ਦਾ ਤਿਉਹਾਰ ਕੀਤਾ ਫਿੱਕਾ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਪਾਬੰਦੀ ਹੁਕਮ ਜਾਰੀ
Ad Position 24