ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਥ ਰਤਨ ਡਾ. ਇੰਦਰਜੀਤ ਸਿੰਘ ਸਾਲਾਨਾ ਯਾਦਗਾਰੀ ਭਾਸ਼ਣ ਲੜੀ ਦੇ ਪਲੇਠੇ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵਲੋਂ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਕੀਤਾ ਗਿਆ | ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਯੂਨੀਵਰਸਿਟੀ ਕੁਲਪਤੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਆਖਿਆ ਕਿ ਪੰਥ ਰਤਨ ਡਾ. ਇੰਦਰਜੀਤ ਸਿੰਘ 20ਵੀਂ ਸਦੀ ਦੇ ਉਨ੍ਹਾਂ ਚੋਣਵੇਂ ਗੁਰਸਿੱਖਾਂ ਵਿਚ ਸ਼ਾਮਿਲ ਹਨ, ਜਿਨ੍ਹਾਂ ਉੱਪਰ ਸਮੁੱਚਾ ਸਿੱਖ ਪੰਥ ਮਾਣ ਕਰਦਾ ਹੈ | ਉਨ੍ਹਾਂ ਇਸ ਨਵੀਂ ਅਕਾਦਮਿਕ ਪਹਿਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਾਸ਼ਣ ਲੜੀ ਰਾਹੀਂ ਹਰ ਸਾਲ ਡਾ. ਇੰਦਰਜੀਤ ਸਿੰਘ ਨੂੰ ਯਾਦ ਕਰਨ ਦੇ ਨਾਲ-ਨਾਲ ਗੁਰਬਾਣੀ, ਗੁਰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਸੰਬੰਧੀ ਗੰਭੀਰ ਅਕਾਦਮਿਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਨੇ ਆਖਿਆ ਕਿ ਆਧੁਨਿਕ ਯੁੱਗ ਦੇ ਬਦਲਦੇ ਆਰਥਿਕ, ਰਾਜਨੀਤਿਕ ਤੇ ਸਮਾਜਿਕ ਪ੍ਰਸੰਗ ਵਿਚ ਜਿਨ੍ਹਾਂ ਗੁਰਸਿੱਖ ਸ਼ਖ਼ਸੀਅਤਾਂ ਨੇ ਆਪਣੇ ਕਾਰਜਾਂ ਰਾਹੀਂ ਸਿੱਖ ਪੰਥ ਦਾ ਨਾਮ ਉੱਚਾ ਕੀਤਾ ਹੈ, ਉਨ੍ਹਾਂ ਨੂੰ ਯਾਦ ਕਰਨਾ ਸਾਡਾ ਸਾਂਝਾ ਫ਼ਰਜ਼ ਬਣਦਾ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨ ਪ੍ਰਤਾਪ ਸਿੰਘ ਡਾਇਰੈਕਟਰ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ ਨੇ ਡਾ. ਇੰਦਰਜੀਤ ਸਿੰਘ ਨਾਲ ਬੈਂਕਿੰਗ ਖੇਤਰ ਵਿਚ ਕੰਮ ਕਰਦਿਆਂ ਪ੍ਰਾਪਤ ਕੀਤੇ ਅਨੁਭਵ ਵਿਦਿਆਰਥੀਆਂ ਨਾਲ ਸਾਂਝੇ ਕੀਤੇ | ਵਿਦਵਾਨ ਵਕਤਾ ਪ੍ਰੋ. ਕੇਹਰ ਸਿੰਘ ਸਾਬਕਾ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਨੇ ਡਾ. ਇੰਦਰਜੀਤ ਸਿੰਘ ਨੂੰ ਇੱਕ ਬਹੁਪੱਖੀ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੀ ਉਸਾਰੀ ਅਤੇ ਸਿੱਖ ਕੈਲੰਡਰ ਕਲਾ ਦੇ ਖੇਤਰ ਵਿਚ ਵੀ ਲਾਮਿਸਾਲ ਯੋਗਦਾਨ ਪਾਇਆ | ਡਾ. ਬਲਕਾਰ ਸਿੰਘ ਸੇਵਾ ਮੁਕਤ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਆਖਿਆ ਕਿ ਡਾ. ਇੰਦਰਜੀਤ ਸਿੰਘ ਲੌਕਿਕ ਗੁਣਾਂ ਦੇ ਨਾਲ-ਨਾਲ ਇੱਕ ਉੱਚ ਕੋਟੀ ਦੀ ਰੂਹਾਨੀ ਸ਼ਖ਼ਸੀਅਤ ਵੀ ਸਨ, ਜਿਸ ਬਾਰੇ ਵਿਦਵਾਨਾਂ ਅਤੇ ਖੋਜਕਾਰਾਂ ਵਲੋਂ ਗੰਭੀਰ ਅਧਿਐਨ ਦੀ ਲੋੜ ਹੈ | ਵਿਭਾਗ ਮੁਖੀ ਤੇ ਡੀਨ ਫੈਕਲਟੀ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਅਗਲੇ ਦਸ ਸਾਲਾਂ ਲਈ ਇਸ ਸਾਲਾਨਾ ਯਾਦਗਾਰੀ ਭਾਸ਼ਣ ਲੜੀ ਹਿਤ ਚੋਣਵੇਂ ਵਿਸ਼ੇ ਨਿਰਧਾਰਿਤ ਕੀਤੇ ਗਏ ਹਨ | ਇਸ ਮੌਕੇ ਵਿਸ਼ੇਸ਼ ਮਹਿਮਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਆਪਣੀ ਜ਼ਿੰਦਗੀ ਨਾਲ ਸੰਬੰਧਿਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਡਾ. ਇੰਦਰਜੀਤ ਸਿੰਘ ਨਾਲ ਜੁੜੇ ਕੁਝ ਯਾਦਗਾਰ ਵਾਕਿਆਤ ਵੀ ਸਾਂਝੇ ਕੀਤੇ | ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ, ਭਾਈ ਸੁਰਜੀਤ ਸਿੰਘ ਗੜੀ, ਮੈਂਬਰ ਅਵਤਾਰ ਸਿੰਘ ਰਿਆ, ਮੈਂਬਰ ਬਲਦੇਵ ਸਿੰਘ ਕਾਇਮਪੁਰ, ਅਜਮੇਰ ਸਿੰਘ ਖੇੜਾ, ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ, ਮਨਮੋਹਨ ਸਿੰਘ ਮਕਾਰੋਂਪੁਰ ਅਤੇ ਬਲਜੀਤ ਸਿੰਘ ਭੁੱਟਾ ਵੀ ਹਾਜ਼ਰ ਸਨ | ਇਸ ਤੋਂ ਇਲਾਵਾ ਰਜਿਸਟਰਾਰ ਪ੍ਰੋ. ਤੇਜਬੀਰ ਸਿੰਘ, ਪ੍ਰੋ. ਨਵਦੀਪ ਕੌਰ, ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਡਾ. ਕਸ਼ਮੀਰ ਸਿੰਘ, ਗੁਰਦੀਪ ਸਿੰਘ ਕੰਗ, ਇੰਜੀ. ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ, ਸਤਿੰਦਰ ਸਿੰਘ ਕੰਗ, ਡਾ. ਅਸਪ੍ਰੀਤ ਕੌਰ, ਡਾ. ਹਰਜੀਤ ਸਿੰਘ, ਡਿਪਟੀ ਰਜਿਸਟਰਾਰ ਜਗਜੀਤ ਸਿੰਘ, ਡਾ. ਅੰਕਦੀਪ ਕੌਰ ਅਟਵਾਲ, ਡਾ. ਸਿਕੰਦਰ ਸਿੰਘ, ਡਾ. ਹਰਨੀਤ ਬਿਲਿੰਗ, ਡਾ. ਸਰਪ੍ਰੀਤ ਸਿੰਘ, ਡਾ. ਕਿਰਨਦੀਪ ਕੌਰ, ਡਾ. ਨਵ ਸ਼ਗਨਦੀਪ ਕੌਰ, ਡਾ. ਰਮਨਦੀਪ ਕੌਰ, ਡਾ. ਕੰਚਨ ਰਾਨੀ, ਡਾ. ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਮੌਜੂਦ ਸਨ |