15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਕੰਵਰਵੀਰ ਰਾਏ <br/>

Ad Position 21
No active advertisement
'ਆਪ' ਆਗੂ ਐਡਵੋਕੇਟ ਕੰਵਰਵੀਰ ਸਿੰਘ ਰਾਏ ਤੇ ਸੰਗਠਨ ਇੰਚਾਰਜ ਗੁਰਮੀਤ ਸਿੰਘ ਬਾਜਵਾ ਵਿਕਾਸ ਕਾਰਜਾਂ ਦੇ ਉਦਘਾਟਨ ਦੌਰਾਨ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 1 ਵਿਖੇ ਐਡਵੋਕੇਟ ਕੰਵਰਵੀਰ ਸਿੰਘ ਰਾਏ ਵਲੋਂ ਵਿਕਾਸ ਕਾਰਜ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਅੰਦਰ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਜਿਸ ਦੀ ਬਦੌਲਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਬਣ ਗਏ ਹਨ | ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵਲੋਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਉੱਥੇ ਹੀ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ ਲੈਸ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਪੁੱਟੇ ਗਏ ਹਨ ਤੇ ਸਰਕਾਰ ਦੀ ਮਿਹਨਤ ਸਦਕਾ ਪੰਜਾਬ ਨੇ ਦੇਸ਼ ਭਰ ਦੇ 'ਚੋਂ ਸਿੱਖਿਆ ਪੱਖੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਸਿਹਤ ਸਹੂਲਤਾਂ ਮੁਹੱਈਆ ਕਰਾਉਣ ਵਿਚ ਵੀ ਪੰਜਾਬ ਸਰਕਾਰ ਵਲੋਂ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ | ਪਹਿਲਾਂ ਆਮ ਲੋਕਾਂ ਨੂੰ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਤੇ ਹੁਣ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ ਦੀ ਅਗਵਾਈ ਵਿਚ ਐਡਵੋਕੇਟ ਕੰਵਰਵੀਰ ਸਿੰਘ ਰਾਏ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਬਾਜਵਾ ਸੰਗਠਨ ਇੰਚਾਰਜ, ਗੁਰਬਚਨ ਕੌਰ, ਗੁਰਮੁਖ ਸਿੰਘ, ਸੁਖਵਿੰਦਰ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਰੀਨਾ ਰਾਣੀ, ਨੀਲਮ, ਜੋਗਿੰਦਰ ਸਿੰਘ, ਜਸਪਿੰਦਰ ਸਿੰਘ, ਜਗਦੀਪ ਸਿੰਘ ਗੁਰਾਇਆ, ਸਤੀਸ਼ ਲਟੌਰ, ਪਿ੍ਤਪਾਲ ਸਿੰਘ ਜੱਸੀ, ਅਸ਼ੀਸ਼ ਅੱਤਰੀ, ਸਤਨਾਮ ਸਿੰਘ ਚੀਮਾ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੇ ਪੱਖੇ ਨਾਲਾ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/> ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਪੰਥ ਰਤਨ ਡਾ. ਇੰਦਰਜੀਤ ਸਿੰਘ ਯਾਦਗਾਰੀ ਭਾਸ਼ਨ ਲੜੀ ਸ਼ੁਰੂ <br/>
Ad Position 24