15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਪ੍ਰੇਸ਼ਨ ਪ੍ਰਹਾਰ ਤਹਿਤ ਪੁਲਿਸ ਨੇ ਫ਼ਤਹਿਗੜ੍ਹ ਸਾਹਿਬ 'ਚ ਚਲਾਇਆ ਤਲਾਸ਼ੀ ਅਭਿਆਨ <br/>

Ad Position 21
No active advertisement
ਆਪ੍ਰੇਸ਼ਨ ਪ੍ਰਹਾਰ ਤਹਿਤ ਜਸਕੀਰਤ ਅਹੀਰ ਕਪਤਾਨ ਪੁਲਿਸ ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਪੀ.ਜੀ ਅਤੇ ਹੋਰਨਾਂ ਥਾਵਾਂ 'ਤੇ ਲੋਕਾਂ ਦੇ ਘਰਾਂ ਵਿਚ ਵਾਹਨਾਂ ਤੇ ਸਾਮਾਨ ਦੀ ਤਲਾਸ਼ੀ ਲੈਂਦੇ ਹੋਏ | ਤਸਵੀਰਾਂ : ਕਰਨ <br/> 24-01-2026
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਵਲੋਂ ਸੂਬੇ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਆਪ੍ਰੇਸ਼ਨ ਪ੍ਰਹਾਰ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਕੀਰਤ ਅਹੀਰ ਕਪਤਾਨ ਪੁਲਿਸ (ਪੀ.ਬੀ.ਆਈ) ਦੀ ਅਗਵਾਈ ਹੇਠ ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਪੀ.ਜੀ ਅਤੇ ਹੋਰਨਾਂ ਥਾਵਾਂ 'ਤੇ ਬਾਹਰੋਂ ਆ ਕੇ ਰਹਿ ਰਹੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ | ਇਸ ਮੌਕੇ ਕਪਤਾਨ ਪੁਲਿਸ ਜਸਕੀਰਤ ਅਹੀਰ ਨੇ ਦੱਸਿਆ ਕਿ ਅੱਜ ਤੇਜ਼ ਮੀਂਹ ਦੇ ਬਾਵਜੂਦ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਪੁਲਿਸ ਵਲੋਂ ਪੂਰੀ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਜਾਂਚ ਦਾ ਉਦੇਸ਼ ਜ਼ਿਲ੍ਹੇ ਨੂੰ ਗੈਂਗਸਟਰ ਮੁਕਤ ਬਣਾਉਣਾ ਹੈ | ਜਿਸ ਵਿਚ ਅਮਨ ਪਸੰਦ ਨਾਗਰਿਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ | ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਪਛਾਣਦੇ ਹੋਏ ਆਪਣੇ ਆਲੇ-ਦੁਆਲੇ ਹੋਣ ਵਾਲੀਆਂ ਗੈਰ ਸਮਾਜਿਕ ਤੇ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਸੰਬੰਧਿਤ ਪੁਲਿਸ ਨੂੰ ਜ਼ਰੂਰ ਦੇਣ ਤਾਂ ਜੋ ਸਮਾਜ ਦੇ ਭੈੜੇ ਅਨਸਰਾਂ ਨੂੰ ਸਮਾਂ ਰਹਿੰਦਿਆਂ ਕਾਬੂ ਕਰਕੇ ਜੇਲ੍ਹਾਂ ਵਿਚ ਡੱਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੇ 'ਆਪਰੇਸ਼ਨ ਪ੍ਰਹਾਰ' ਦੇ ਚੰਗੇ ਨਤੀਜੇ ਸਾਹਮਣੇ ਆਉਣ ਨਾਲ ਇਸ ਮੁਹਿੰਮ ਨੂੰ ਪ੍ਰਭਾਵੀ ਢੰਗ ਨਾਲ ਭਵਿੱਖ ਵਿਚ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਗੈਂਗਸਟਰਵਾਦ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ | ਇਸ ਮੌਕੇ ਪੁਲਿਸ ਟੀਮਾਂ ਵਲੋਂ ਪੀ.ਜੀ ਵਿਚ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਅਤੇ ਹੋਰਨਾਂ ਰਾਜਾਂ ਦੇ ਲੋਕਾਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ | ਇਸ ਮੌਕੇ ਥਾਣਾ ਸਰਹਿੰਦ ਦੇ ਐਸ.ਐਚ.ਓ ਸਬ-ਇੰਸਪੈਕਟਰ ਰਾਜਵੰਤ ਸਿੰਘ, ਚੌਂਕੀ ਇੰਚਾਰਜ ਸਰਹਿੰਦ ਸੰਜੀਵ ਕੁਮਾਰ, ਸਹਾਇਕ ਥਾਣੇਦਾਰ ਜਗਰੂਪ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਖਾਦ ਸਟੋਰ ਦੀ ਦੁਕਾਨ 'ਤੇ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਨੂੰ ਮਨਾਇਆ ਜਾਵੇਗਾ
Ad Position 24