17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਚਾਈਨਾ ਡੋਰ ਦੇ ਵਧਦੇ ਖ਼ਤਰੇ ਨੇ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਦਾਅਵਿਆਂ ਖੋਲ੍ਹੀ ਪੋਲ

Ad Position 21
No active advertisement
ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਵਿਚ ਚਾਈਨਾ ਡੋਰ ਦੇ ਵਧਦੇ ਖ਼ਤਰੇ ਨੇ ਇਕ ਵਾਰ ਫਿਰ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਦਾਅਵਿਆਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਭਾਵੇਂ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਚਾਈਨਾ ਡੋਰ ਦੀ ਵਿੱਕਰੀ, ਇਸ ਦੇ ਇਸਤੇਮਾਲ 'ਤੇ ਪਾਬੰਦੀ ਲਗਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਇਸ ਸਭ ਦੇ ਬਾਵਜੂਦ ਇਹ ਖ਼ੂਨੀ ਡੋਰ ਅਜੇ ਵੀ ਬੇਖ਼ੌਫ਼ ਤੌਰ 'ਤੇ ਵੇਚੀ, ਖ਼ਰੀਦੀ ਤੇ ਵਰਤੀ ਜਾ ਰਹੀ ਹੈ | ਜਿਸ ਦੀ ਤਾਜ਼ਾ ਮਿਸਾਲ ਸਰਹਿੰਦ ਵਿਚ ਉਸ ਵੇਲੇ ਸਾਹਮਣੇ ਆਈ, ਜਦੋਂ ਇਕ ਨੌਜਵਾਨ ਵਿਦਿਆਰਥੀ ਚਾਈਨਾ ਡੋਰ ਦੀ ਲਪੇਟ ਵਿਚ ਆ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਪੀੜਤ ਦੀ ਪਛਾਣ ਜਤਨ ਕੁਮਾਰ ਵਜੋਂ ਹੋਈ ਹੈ | ਜਤਨ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪੜ੍ਹਾਈ ਮੁਕੰਮਲ ਕਰਨ ਉਪਰੰਤ ਆਪਣੇ ਦੋਸਤ ਨੂੰ ਉਸ ਦੇ ਘਰ ਛੱਡਣ ਗਿਆ ਸੀ ਅਤੇ ਉੱਥੋਂ ਵਾਪਸ ਆਪਣੇ ਘਰ ਜਾ ਰਿਹਾ ਸੀ | ਜਦੋਂ ਉਹ ਸ਼ਹਿਰ ਦੇ ਇਕ ਓਵਰ ਬਿ੍ਜ ਤੋਂ ਲੰਘ ਰਿਹਾ ਸੀ, ਤਦ ਅਚਾਨਕ ਹਵਾ ਵਿਚ ਲਟਕ ਰਹੀ ਚਾਈਨਾ ਡੋਰ ਉਸ ਦੇ ਗਲੇ ਅਤੇ ਸਰੀਰ ਨਾਲ ਟਕਰਾ ਗਈ | ਜਿਸ ਕਾਰਨ ਚਾਈਨਾ ਡੋਰ ਦੇ ਧਾਗੇ ਨੇ ਜਤਨ ਕੁਮਾਰ ਦੇ ਮੂੰਹ ਨੂੰ ਚੀਰ ਦਿੱਤਾ | ਸੂਚਨਾ ਮਿਲਦੇ ਹੀ ਸਮਾਜ ਸੇਵਕ ਸੰਦੀਪ ਸਿੰਘ ਲਵਲੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਜ਼ਖ਼ਮੀ ਵਿਦਿਆਰਥੀ ਨੂੰ ਬਾੜਾ ਸਥਿਤ ਆਮ ਆਦਮੀ ਕਲੀਨਿਕ ਵਿਚ ਦਾਖ਼ਲ ਕਰਵਾਇਆ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਲਾਜ ਨਾ ਮਿਲਦਾ ਤਾਂ ਹਾਦਸਾ ਹੋਰ ਵੀ ਗੰਭੀਰ ਰੂਪ ਧਾਰ ਸਕਦਾ ਸੀ | ਲਵਲੀ ਨੇ ਚਾਈਨਾ ਡੋਰ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਹ ਡੋਰ ਸਿਰਫ਼ ਮਨੋਰੰਜਨ ਲਈ ਨਹੀਂ, ਸਗੋਂ ਸਿੱਧੇ ਤੌਰ 'ਤੇ ਮੌਤ ਦਾ ਕਾਰਨ ਬਣ ਰਹੀ ਹੈ | ਉਨ੍ਹਾਂ ਕਿਹਾ ਕਿ ਪਾਬੰਦੀ ਦੇ ਬਾਵਜੂਦ ਵੀ ਜੇਕਰ ਚਾਈਨਾ ਡੋਰ ਖੁੱਲ੍ਹੇਆਮ ਵਿਕ ਰਹੀ ਹੈ, ਤਾਂ ਇਸ ਲਈ ਸਿੱਧੇ ਤੌਰ 'ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ | ਓਧਰ ਆਮ ਆਦਮੀ ਕਲੀਨਿਕ ਦੀ ਡਾ. ਇਸ਼ਮੀਤ ਨੇ ਦੱਸਿਆ ਕਿ ਚਾਈਨਾ ਡੋਰ ਨਾਲ ਜ਼ਖ਼ਮੀ ਹੋਏ ਵਿਦਿਆਰਥੀ ਦੀ ਹਾਲਤ ਇਸ ਸਮੇਂ ਸਥਿਰ ਹੈ | ਉਨ੍ਹਾਂ ਕਿਹਾ ਕਿ ਪੀੜਤ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ, ਜ਼ਖ਼ਮਾਂ ਦੀ ਸਾਫ਼-ਸਫ਼ਾਈ ਕਰਕੇ ਲੋੜੀਂਦਾ ਇਲਾਜ ਕੀਤਾ ਗਿਆ ਹੈ ਅਤੇ ਖ਼ਤਰੇ ਤੋਂ ਬਾਹਰ ਹੋਣ ਕਾਰਨ ਉਸ ਨੂੰ ਘਰ ਭੇਜ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਲੱਗੀਆਂ ਸੱਟਾਂ ਅਕਸਰ ਬਹੁਤ ਖ਼ਤਰਨਾਕ ਸਾਬਤ ਹੁੰਦੀਆਂ ਹਨ, ਇਸ ਲਈ ਲੋਕਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ | ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਲੋਕਾਂ ਨੇ ਮੰਗ ਕੀਤੀ ਕਿ ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸ਼ਹਿਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ | ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਹੀਂ ਮਿਲਦੀ, ਤਦ ਤੱਕ ਅਜਿਹੇ ਹਾਦਸੇ ਰੁਕਣ ਵਾਲੇ ਨਹੀਂ ਹਨ | ਇਹ ਘਟਨਾ ਨਾ ਸਿਰਫ਼ ਪ੍ਰਸ਼ਾਸਨ ਲਈ ਇਕ ਚੇਤਾਵਨੀ ਹੈ, ਸਗੋਂ ਸਮਾਜ ਲਈ ਵੀ ਇਕ ਗੰਭੀਰ ਸੰਦੇਸ਼ ਹੈ ਕਿ ਚਾਈਨਾ ਡੋਰ ਵਰਗੀਆਂ ਖ਼ਤਰਨਾਕ ਚੀਜ਼ਾਂ ਤੋਂ ਦੂਰ ਰਹਿਣਾ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਸਹੂਲਤ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ-ਫ਼ਰੰਟ ਆਗੂ ਅਗਲੀ ਖ਼ਬਰ ਪਿੰਡ ਰਾਮਪੁਰ ਵਿਖੇ ਕੱਟ ਨਾ ਛੱਡੇ ਜਾਣ ਦੇ ਮਾਮਲੇ ਸਬੰਧੀ ਪ੍ਰੋ. ਚੰਦੂਮਾਜਰਾ ਨੂੰ ਸੌਂਪਿਆ ਮੰਗ-ਪੱਤਰ
Ad Position 24