17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਸਹੂਲਤ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ-ਫ਼ਰੰਟ ਆਗੂ

Ad Position 21
No active advertisement
ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਫ਼ਰੰਟ ਦੇ ਸੂਬਾ ਪ੍ਰਧਾਨ ਡਾ. ਐਮ.ਐਸ ਰੋਹਟਾ ਨੇ ਕੀਤੀ | ਇਸ ਮੌਕੇ ਡਾ. ਰੋਹਟਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਨਾਗਰਿਕਾਂ ਲਈ ਕੀਤੀਆਂ ਜਾ ਰਹੀਆਂ ਲੋਕ-ਹਿਤੈਸ਼ੀ ਅਤੇ ਸਿਹਤ ਸਬੰਧੀ ਪਹਿਲਕਦਮੀਆਂ ਸਰਾਹਣਯੋਗ ਹਨ | ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਤੱਕ ਦੀ ਸਿਹਤ ਸਹੂਲਤ ਪ੍ਰਦਾਨ ਕਰਨ ਦਾ ਫ਼ੈਸਲਾ ਆਮ ਲੋਕਾਂ ਲਈ ਇਕ ਵੱਡੀ ਰਾਹਤ ਅਤੇ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆਇਆ ਹੈ | ਇਹ ਫ਼ੈਸਲਾ ਗ਼ਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਲਈ ਜੀਵਨਦਾਇਨੀ ਸਾਬਤ ਹੋਵੇਗਾ, ਜੋ ਮਹਿੰਗੇ ਇਲਾਜ ਦੇ ਕਾਰਨ ਅਕਸਰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹਨ | ਇਸ ਮੌਕੇ ਡਾ.ਜੇ.ਐਸ ਬਾਜਵਾ ਨੇ ਕਿਹਾ ਕਿ 10 ਲੱਖ ਰੁਪਏ ਦੀ ਸਿਹਤ ਸਹੂਲਤ ਨਾਲ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਬਿਨਾਂ ਵਿੱਤੀ ਚਿੰਤਾ ਦੇ ਇਲਾਜ ਕਰਵਾ ਸਕਣਗੇ | ਇਹ ਕਦਮ ਸਰਕਾਰ ਦੀ ਸਮਾਜਿਕ ਜ਼ਿੰਮੇਵਾਰੀ, ਮਨੁੱਖਤਾ ਅਤੇ ਲੋਕ-ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਇਸ ਮੌਕੇ ਫ਼ਰੰਟ ਦੇ ਮੈਡੀਕਲ ਵਿੰਗ ਦੇ ਚੇਅਰਮੈਨ ਡਾ. ਜੇ.ਐਸ ਬਾਜਵਾ, ਜਨਰਲ ਸਕੱਤਰ ਗੁਰਸੇਵਕ ਸਿੰਘ ਜਮੀਤਗੜ੍ਹ, ਮੁੱਖ ਸਲਾਹਕਾਰ ਇੰਸਪੈਕਟਰ ਜਗਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੈਪਟਨ ਹਰਭਜਨ ਸਿੰਘ ਚੀਮਾ, ਮੀਤ ਪ੍ਰਧਾਨ ਗੁਰਸੇਵਕ ਮਜ਼ਾਤ, ਕਿ੍ਸ਼ਨ ਗੋਪਾਲ ਪ੍ਰੈੱਸ ਸਕੱਤਰ, ਕੈਸ਼ੀਅਰ ਹੰਸ ਰਾਜ ਤਲਾਣੀਆਂ, ਮੀਤ ਪ੍ਰਧਾਨ ਡਾ. ਕੁਲਦੀਪ ਸਿੰਘ, ਗੁਰਨੈਲ ਸਿੰਘ, ਕਮਲਜੀਤ ਸਿੰਘ ਬੈਂਸ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ ਚੇਤਨ ਬੰਗੜ ਗਣਤੰਤਰ ਦਿਵਸ ਮੌਕੇ ਅਨਾਜ ਮੰਡੀ ਅਮਲੋਹ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਗਲੀ ਖ਼ਬਰ ਚਾਈਨਾ ਡੋਰ ਦੇ ਵਧਦੇ ਖ਼ਤਰੇ ਨੇ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਦਾਅਵਿਆਂ ਖੋਲ੍ਹੀ ਪੋਲ
Ad Position 24