ਅਮਲੋਹ, 24 ਜਨਵਰੀ (ਕੇਵਲ ਸਿੰਘ)-26 ਜਨਵਰੀ ਗਣਤੰਤਰ ਦਿਵਸ ਮੌਕੇ ਨਵੀਂ ਅਨਾਜ ਮੰਡੀ ਅਮਲੋਹ ਵਿਖੇ ਸੋਮਵਾਰ ਨੂੰ ਉਪ ਮੰਡਲ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮਾਗਮ ਵਿਚ ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਉਹ ਕੌਮੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਸਮਾਗਮ ਦੌਰਾਨ ਪਰੇਡ ਦਾ ਨਿਰੀਖਣ, ਮੁੱਖ ਮਹਿਮਾਨ ਦਾ ਸੰਦੇਸ਼, ਮਾਰਚ ਪਾਸਟ ਹੋਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਸਮੇਂ ਕੋਈ ਵੀ ਹੈਂਡ ਬੈਗ ਆਦਿ ਨਾ ਲਿਆਉਣ ਦੀ ਅਪੀਲ ਕੀਤੀ ਗਈ ਹੈ |