ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਵਿਖੇ ਸਵੇਰ ਦੀ ਸਭਾ ਵਿਚ ਸਮਾਜ ਸੇਵਕ ਹਰਭਜਨ ਸਿੰਘ ਜਲੋਵਾਲ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ | ਪਿ੍ੰਸੀਪਲ ਰਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਉਪਰੰਤ ਆਪਣੇ ਨਿੱਤ ਦੇ ਜੀਵਨ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ | ਇਸ ਸਮੇਂ ਲੈਕ. ਨੀਰਜ ਸ਼ੋਰੀ, ਲੈਕ. ਲਛਮਣ ਸਿੰਘ, ਲੈਕ. ਗੁਰਪ੍ਰੀਤ ਸਿੰਘ, ਜਸਵੀਰ ਕੌਰ ਅਧਿਆਪਕਾ, ਹਰਜੀਤ ਕੌਰ, ਹਰਦੀਪ ਕੌਰ, ਮਿਸ. ਮਨਪ੍ਰੀਤ ਕੌਰ, ਅਮਨਪ੍ਰੀਤ ਸਿੰਘ ਅਤੇ ਅਵਤਾਰ ਕੌਰ ਕੰਪਿਊਟਰ ਅਧਿਆਪਕਾ ਵੀ ਹਾਜ਼ਰ ਸਨ |