15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਅਮਲੋਹ ਵਿਖੇ ਕੱਢਿਆ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 25-01-2026
ਅਮਲੋਹ, 24 ਜਨਵਰੀ (ਕੇਵਲ ਸਿੰਘ)-ਅਮਲੋਹ ਵਿਚ ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਵਿਚ ਥਾਣਾ ਅਮਲੋਹ ਦੇ ਮੁਖੀ ਹਰਕੀਰਤ ਸਿੰਘ ਅਤੇ ਥਾਣਾ ਮੰਡੀ ਗੌਬਿੰਦਗੜ੍ਹ ਦੇ ਮੁਖੀ ਅੰਮਿ੍ਤਵੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਉੱਥੇ ਹੀ ਚੈਕਿੰਗ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹੈ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਵਸਤੂ ਨਾਲ ਖ਼ੁਦ ਛੇੜਛਾੜ ਨਾ ਕੀਤੀ ਜਾਵੇ | ਇਸ ਮੌਕੇ ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਵਲੋਂ ਬਸੀ ਪਠਾਣਾਂ ਦੇ ਬਿਰਧ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਮੰਦਰ ਵਿਖੇ ਧੂਣੇ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ
Ad Position 24