15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਅਤੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਸ਼ੁੱਭ ਤਿਉਹਾਰ ਦੀ ਵਧਾਈ ਦਿੰਦਿਆਂ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਾਘ ਮਹੀਨੇ ਦੇ ਸ਼ੁਕਲ ਪੰਚਮੀ ਵਾਲੇ ਦਿਨ ਮਨਾਇਆ ਜਾਂਦਾ ਹੈ | ਇਹ ਸ਼ੁੱਭ ਦਿਨ ਗਿਆਨ ਦੀ ਦੇਵੀ ਸਰਸਵਤੀ ਦੇ ਜਨਮ ਅਤੇ ਬਸੰਤ ਤੇ ਆਗਮਨ ਨੂੰ ਦਰਸਾਉਂਦਾ ਹੈ | ਰੁੱਤਾਂ ਦੇ ਬਦਲਣ ਤੇ ਕੁਦਰਤੀ ਖ਼ੁਸ਼ੀ ਦਾ ਪ੍ਰਤੀਕ ਇਹ ਤਿਉਹਾਰ ਪੂਰੇ ਭਾਰਤ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਇਹ ਸਾਨੂੰ ਫੁੱਲਾਂ ਵਾਂਗ ਮੁਸਕਰਾਉਣ ਤੇ ਜੀਵਨ ਵਿਚ ਸਕਾਰਾਤਮਿਕ ਰਹਿਣ ਲਈ ਪ੍ਰੇਰਿਤ ਕਰਦਾ ਹੈ ਤੇ ਸ਼ਕਤੀ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਸੰਤ ਪੰਚਮੀ ਦੇ ਮੌਕੇ ਪਤੰਗਬਾਜ਼ੀ ਦੀ ਪੁਰਾਣੀ ਪਰੰਪਰਾ ਹੈ | ਅਜਿਹੇ ਤਿਉਹਾਰ ਸਾਨੂੰ ਸਾਡੀਆਂ ਅਮੀਰ ਭਾਰਤੀ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਦੇ ਹਨ | ਇਸ ਮੌਕੇ 'ਤੇ ਸਾਰਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵਿਸ਼ਵ ਬਾਲੜੀ ਦਿਵਸ ਮੌਕੇ ਦਿੱਤੀ ਵਧਾਈ ਅਗਲੀ ਖ਼ਬਰ ਗੁਰੂ ਕਿ੍ਪਾ ਸੇਵਾ ਸੰਸਥਾਨ ਵਲੋਂ 28ਵਾਂ ਮੁਫ਼ਤ ਪਾਈਲਜ਼ ਅਤੇ ਅੱਖਾਂ ਦੀ ਜਾਂਚ ਦਾ ਕੈਂਪ 8 ਨੂੰ
Ad Position 24