15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਕੌਮੀ ਬਾਲੜੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-01-2026
ਖਮਾਣੋਂ, 24 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਬਾਲੜੀ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕੀਤੀ ਅਤੇ ਦੱਸਿਆ ਕਿ ਕੌਮੀ ਬਾਲੜੀ ਦਿਵਸ ਹਰ ਸਾਲ 24 ਜਨਵਰੀ ਨੂੰ ਲੜਕੀਆਂ ਦੇ ਹੱਕਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਸਿੱਖਿਆ ਦੇ ਵਿਕਾਸ ਨੂੰ ਬਹੁਤ ਪੱਖੀ ਬਣਾਉਣ ਲਈ ਮਨਾਇਆ ਜਾਂਦਾ ਹੈ | ਇਸ ਪ੍ਰੋਗਰਾਮ ਵਿਚ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਅੱਜ ਦੀਆਂ ਲੜਕੀਆਂ ਪੜ੍ਹੀਆਂ ਲਿਖੀਆਂ ਹੋਣਗੀਆਂ ਤਾਂ ਆਉਣ ਵਾਲੇ ਸਮਾਜ ਦਾ ਸਰਬਪੱਖੀ ਵਿਕਾਸ ਹੋਵੇਗਾ | ਉਨ੍ਹਾਂ ਕਿਹਾ ਕਿ ਅੱਜ ਹਰ ਖੇਤਰ ਵਿਚ ਲੜਕੀਆਂ ਨੇ ਬਹੁਤ ਹੀ ਤਰੱਕੀ ਕੀਤੀ ਹੈ ਅਤੇ ਸਮਾਜ ਦੇ ਹਰ ਖੇਤਰ ਵਿਚ ਲੜਕੀਆਂ ਪੜ੍ਹ ਲਿਖ ਕੇ ਅੱਗੇ ਵੱਧ ਰਹੀਆਂ ਹਨ | ਅੱਜ ਵਿਕਾਸ ਦੇ ਹਰ ਖੇਤਰ ਵਿਚ ਚਾਹੇ ਉਹ ਡਾਕਟਰ ਹੋਵੇ, ਇੰਜੀਨੀਅਰ ਹੋਵੇ ਜਾਂ ਕਿ੍ਕਟ ਦਾ ਖੇਤਰ ਹੋਵੇ, ਹਰ ਖੇਤਰ ਵਿਚ ਲੜਕੀਆਂ ਨੇ ਤਰੱਕੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ, ਤਾਂ ਜੋ ਵਿਦਿਆਰਥਣਾਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਕੇ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦੇ ਕਾਬਿਲ ਬਣ ਸਕਣ |
Ad Position 22
No active advertisement
ਪਿਛਲੀ ਖ਼ਬਰ ਖੇਡ ਸਟੇਡੀਅਮ ਮਾਧੋਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਅੰਤਿਮ ਰਿਹਰਸਲ ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵਿਸ਼ਵ ਬਾਲੜੀ ਦਿਵਸ ਮੌਕੇ ਦਿੱਤੀ ਵਧਾਈ
Ad Position 24