15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੇ ਸਿੱਖ ਭਾਵਨਾਵਾਂ ਨੂੰ ਵਲੂੰਧਰਿਆ ਹੈ-ਜੋਗਾ ਸਿੰਘ ਚੱਠਾ

Ad Position 21
No active advertisement
ਅਜੀਤ ਡੈਸਕ 25-01-2026
ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਕੇਸ 'ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੋਗਾ ਸਿੰਘ ਚੱਠਾ ਨੇ ਕਿਹਾ ਕਿ ਇਹ ਫ਼ੈਸਲਾ ਸਿਰਫ ਸਿੱਖ ਕੌਮ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲਾ ਹੀ ਨਹੀਂ, ਸਗੋਂ ਦੇਸ ਦੀ ਨਿਆਂ ਪ੍ਰਣਾਲੀ 'ਤੇ ਵੀ ਇਕ ਗੰਭੀਰ ਸਵਾਲੀਆ ਚਿੰਨ੍ਹ ਹੈ | ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਇਹ ਸਾਬਤ ਕਰਦੇ ਹਨ ਕਿ ਭਾਰਤ 'ਚ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਨਹੀਂ ਚੱਲਦਾ | ਜੋਗਾ ਸਿੰਘ ਚੱਠਾ ਨੇ ਆਖਿਆ ਕਿ 1984 ਦੌਰਾਨ ਦਿੱਲੀ ਅਤੇ ਹੋਰ ਇਲਾਕਿਆਂ 'ਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਹੱਤਿਆ ਕੀਤੀ ਗਈ, ਗੁਰਦੁਆਰਿਆਂ ਨੂੰ ਅੱਗ ਲਗਾਈ ਗਈ ਅਤੇ ਸਿੱਖ ਪਰਿਵਾਰਾਂ ਨੂੰ ਬੇਘਰ ਕੀਤਾ ਗਿਆ, ਪਰ ਅੱਜ ਤੱਕ ਇਸ ਨਸਲਕੁਸ਼ੀ ਦੇ ਮੁੱਖ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਨਹੀਂ ਕੀਤਾ ਜਾ ਸਕਿਆ | ਉਨ੍ਹਾਂ ਕਿਹਾ ਕਿ ਵਾਰ-ਵਾਰ ਅਜਿਹੇ ਫ਼ੈਸਲੇ ਆਉਣ ਨਾਲ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਆਖ਼ਰ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਲੋਕ ਕੌਣ ਸਨ ਅਤੇ ਉਹ ਅਜੇ ਤੱਕ ਕਿਉਂ ਬਚਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ 1984 ਦੇ ਦੋਸ਼ੀਆਂ ਨੂੰ ਅਦਾਲਤਾਂ ਵਲੋਂ ਰਾਹਤ ਮਿਲ ਰਹੀ ਹੈ, ਪਰ ਦੂਜੇ ਪਾਸੇ 3035 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਪੈਰੋਲ ਜਾਂ ਰਿਹਾਈ ਦਾ ਹੱਕ ਤੱਕ ਨਹੀਂ ਦਿੱਤਾ ਜਾ ਰਿਹਾ | ਜੋਗਾ ਸਿੰਘ ਚੱਠਾ ਨੇ ਕਿਹਾ ਕਿ ਇਹ ਦੋਹਰਾ ਮਾਪਦੰਡ ਸਿੱਖ ਕੌਮ ਦੇ ਮਨ 'ਚ ਰਾਜ ਅਤੇ ਨਿਆਂ ਪ੍ਰਣਾਲੀ ਪ੍ਰਤੀ ਭਾਰੀ ਬੇਇਨਸਾਫ਼ੀ ਦੀ ਭਾਵਨਾ ਪੈਦਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਅੱਜ ਵੀ 1984 ਦੇ ਕਤਲੇਆਮ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਂਦਾ, ਤਾਂ ਫਿਰ ਦੇਸ ਦੇ ਸੰਵਿਧਾਨ, ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨਾ ਸਿਰਫ ਦਿਖਾਵਾ ਬਣ ਕੇ ਰਹਿ ਜਾਂਦਾ ਹੈ | ਉਨ੍ਹਾਂ ਕੇਂਦਰ ਸਰਕਾਰ ਅਤੇ ਨਿਆਂ ਪ੍ਰਣਾਲੀ ਤੋਂ ਮੰਗ ਕੀਤੀ ਕਿ 1984 ਦੇ ਸਾਰੇ ਮਾਮਲਿਆਂ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਭਵਿੱਖ 'ਚ ਅਜਿਹੇ ਕਤਲੇਆਮ ਦੁਹਰਾਏ ਨਾ ਜਾਣ | ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਿੱਖ ਕੌਮ ਨੂੰ ਇਨਸਾਫ਼ ਨਾ ਮਿਲਿਆ, ਤਾਂ ਇਤਿਹਾਸ ਇਹ ਸਵਾਲ ਕਰਦਾ ਰਹੇਗਾ ਕਿ ਭਾਰਤ 'ਚ ਘੱਟ ਗਿਣਤੀਆਂ ਲਈ ਨਿਆਂ ਸਿਰਫ ਕਾਗ਼ਜ਼ਾਂ ਤੱਕ ਹੀ ਸੀਮਤ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ.ਵੀ.ਐੱਮ. ਖਮਾਣੋਂ ਵਿਖੇ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ ਅਗਲੀ ਖ਼ਬਰ ਖੇਡ ਸਟੇਡੀਅਮ ਮਾਧੋਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਅੰਤਿਮ ਰਿਹਰਸਲ
Ad Position 24