21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਜੀ. ਪੀ. ਸੀ. ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-01-2026
ਮੰਡੀ ਗੋਬਿੰਦਗੜ੍ਹ, 25 ਜਨਵਰੀ (ਇਕਬਾਲਦੀਪ ਸੰਧੂ)-16ਵਾਂ ਰਾਸ਼ਟਰੀ ਵੋਟਰ ਦਿਵਸ ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਦੀ ਅਗਵਾਈ ਹੇਠ ਮਨਾਇਆ | ਇਸ ਮੌਕੇ ਵਿਦਿਆਰਥੀਆਂ ਲਈ 'ਮੇਰਾ ਭਾਰਤ, ਮੇਰੀ ਵੋਟ' ਵਿਸ਼ੇ 'ਤੇ ਇਕ ਭਾਸ਼ਨ ਮੁਕਾਬਲਾ ਕਰਵਾਇਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੋ. ਭਾਰਤ ਭੂਸ਼ਣ ਨੋਡਲ ਅਫ਼ਸਰ ਨੇ ਕਿਹਾ ਕਿ ਇਸ ਦਿਨ ਦਾ ਮੁੱਖ ਉਦੇਸ਼ ਨੌਜਵਾਨ ਵੋਟਰਾਂ ਨੂੰ ਇਲੈਕਟਰੋਲ ਪ੍ਰਕਿਰਿਆ 'ਚ ਦਾਖਲਾ ਅਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਸਹੁੰ ਚੁੱਕਾਈ ਗਈ | ਸਮਾਗਮ 'ਚ 30 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਡਾ. ਪੂਜਾ ਸ਼ਰਮਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਭੁਪਿੰਦਰ ਸਿੰਘ ਅੱਜ ਰਾਸ਼ਟਰਪਤੀ ਪੁਲਿਸ ਤਗਮੇ ਨਾਲ ਹੋਣਗੇ ਸਨਮਾਨਿਤ ਅਗਲੀ ਖ਼ਬਰ ਮਨਰੇਗਾ 'ਤੇ ਹਮਲੇ ਦੇ ਵਿਰੋਧ ਵਿਚ ਪਿੰਡ ਪੰਡਰਾਲੀ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
Ad Position 24