ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਤੇ ਸੰਬੰਧਿਤ ਜਥੇਬੰਦੀਆਂ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਡਿਪਟੀ ਕਮਿਸ਼ਨਰ ਦੇ ਪ੍ਰਤੀਨਿਧ ਜਤਿੰਦਰ ਕਪੂਰ ਨੂੰ ਮੁੱਖ ਮੰਤਰੀ ਨੇ ਨਾਂਅ 'ਤੇ ਰੋਸ ਪੱਤਰ ਦਿੱਤਾ ਗਿਆ | ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ ਚੀਮਾ ਤੇ ਪ੍ਰਧਾਨ ਰਣਦੀਪ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਮਕ ਅਵਸਥਾ ਵਿਚ ਪਈਆਂ ਜਾਇਜ਼ ਮੰਗਾਂ ਦੇ ਹੱਲ ਲਈ ਰੋਸ ਪੱਤਰ ਦਿੱਤੇ ਗਏ ਹਨ | ਯੂਨੀਅਨ ਨੇ ਕਿਹਾ ਕਿ ਡੀ. ਏ. ਦੀਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਤੁਰੰਤ ਪੱਕੇ ਕੀਤੇ ਜਾਣ, ਸਿਹਤ ਵਿਭਾਗ 'ਚ ਸੇਵਾਵਾਂ ਨਿਭਾ ਰਹੇ ਮਲਟੀਪਰਪਜ਼ ਹੈਲਥ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਮਲਟੀਪਰਪਜ਼ ਕੇਡਰ ਦਾ ਨਾਂਅ ਬਗੈਰ ਕਿਸੇ ਵਿੱਤੀ ਲਾਭ ਦੇ ਬਦਲਣ, ਸਤੰਬਰ 2021 ਤੋਂ ਰੋਕੇ ਭੱਤੇ ਬਹਾਲ ਕਰਨ, ਕੇਂਦਰੀ ਸਕੇਲ ਅਧੀਨ ਮੁਲਾਜ਼ਮਾਂ ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਹਾਈਕੋਰਟ ਦੇ ਫ਼ੈਸਲਿਆਂ ਮੁਤਾਬਿਕ ਪਟੀਸ਼ਨਰ ਤੇ ਲਾਗੂ ਕਰਨ, ਪਦ ਉਨਤੀਆ ਸਮਾਂਬੱਧ ਕਰਨ ਤੇ ਸੀਨੀਅਰਤਾ ਸੂਚੀਆਂ ਸੋਧਣ ਸਮੇਤ ਹੋਰ ਮੰਗਾਂ ਦਾ ਹੱਲ ਨਹੀਂ ਹੋ ਰਿਹਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜਬੂਰਨ ਤਿੱਖੇ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਜਸਪਾਲ ਸਿੰਘ ਗਡਹੇੜਾ, ਬਲਤੇਜ ਸਿੰਘ ਅਮਲੋਹ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ ਬਾਲਪੁਰ, ਮਨਜੀਤ ਸਿੰਘ ਖ਼ਾਲਸਾ, ਅਮਨਦੀਪ ਸਿੰਘ, ਸੰਜੇ ਕੁਮਾਰ ਬੈਂਸ, ਮੋਹਨ ਸਿੰਘ ਟਿਵਾਣਾ, ਤਰਸੇਮ ਸਿੰਘ ਸਹੋਤਾ, ਜਗਦੀਪ ਸਿੰਘ ਵੀ ਹਾਜ਼ਰ ਸਨ |