22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੌਮੀ ਇਨਸਾਫ਼ ਮੋਰਚੇ ਨਾਲ ਸੰਬੰਧਿਤ ਧਿਰਾਂ ਵਲੋਂ 26 ਜਨਵਰੀ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 26-01-2026
ਖਮਾਣੋਂ, 25 ਜਨਵਰੀ (ਮਨਮੋਹਣ ਸਿੰਘ ਕਲੇਰ)-ਕੌਮੀ ਇਨਸਾਫ਼ ਮੋਰਚੇ ਨਾਲ ਸੰਬੰਧਿਤ ਧਿਰਾਂ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਪਿੰਡ ਹਵਾਰਾ ਵਿਖੇ ਇਕ ਵਿਸ਼ੇਸ਼ ਇਕੱਤਰਤਾ ਕਰਕੇ 21 ਫਰਵਰੀ ਨੂੰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਪਾਲ ਸਿੰਘ ਫਰਾਂਸ, ਯੋਗਰਾਜ ਸਿੰਘ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਗੁਰਸ਼ਰਨ ਸਿੰਘ, ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਜਸਵੰਤ ਸਿੰਘ ਸਿੱਧੂਪੁਰ, ਪ੍ਰੋ. ਅਮਰਪ੍ਰੀਤ ਸਿੰਘ ਪੰਜਕੋਹਾ, ਰੇਸ਼ਮ ਸਿੰਘ ਬਡਾਲੀ, ਸਰਬਜੀਤ ਸਿੰਘ ਅਮਰਾਲਾ, ਪਾਲ ਸਿੰਘ ਬਦੇਸ਼ਾਂ ਤੇ ਅਮਰੀਕ ਸਿੰਘ ਰੋਮੀ ਨੇ ਇਕੱਤਰਤਾ ਨੂੰ ਸੰਬੋਧਨ ਕੀਤਾ |
ਇਸ ਤੋਂ ਪਹਿਲਾਂ ਸਭਨਾਂ ਆਗੂਆਂ ਨੇ ਭਾਈ ਹਵਾਰਾ ਦੇ ਮਾਤਾ ਜੀ ਦੀ ਸਿਹਤ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੇ ਦਰਸ਼ਨ ਦੀਦਾਰ ਕੀਤੇ | ਇਸ ਮੌਕੇ ਗੱਲਬਾਤ ਕਰਦਿਆਂ ਸਮੂਹਿਕ ਰੂਪ 'ਚ ਆਗੂਆਂ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਵਿਖੇ ਇਕੱਤਰ ਹੋਈਆਂ ਕੌਮੀ ਇਨਸਾਫ਼ ਮੋਰਚੇ ਨਾਲ ਸੰਬੰਧਿਤ ਧਿਰਾਂ ਦਾ ਭਰਵਾਂ ਇਕੱਠ ਹੋਇਆ ਹੈ ਤੇ ਫ਼ੈਸਲਾ ਕੀਤਾ ਗਿਆ ਕਿ 3 ਫਰਵਰੀ ਨੂੰ ਭਾਈ ਸਾਹਿਬ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਆਦੇਸ਼ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 5 ਫਰਵਰੀ ਨੂੰ ਪਾਏ ਜਾਣਗੇ | ਉਨ੍ਹਾਂ ਇਸ ਮੌਕੇ 21 ਫਰਵਰੀ ਨੂੰ 'ਚੜ੍ਹਦੀ ਕਲਾ' ਦੇ ਨਾਂਅ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਤੇ ਵਿਉਂਤਬੰਦੀ ਲਈ ਖ਼ਾਲਸਾ ਪੰਥ ਦੀਆਂ ਸਮੂਹ ਧਿਰਾਂ ਨੂੰ ਹਾਜ਼ਰ ਹੋਣ ਦੀ ਅਪੀਲ ਕੀਤੀ ਗਈ ਹੈ | ਆਗੂਆਂ ਨੇ ਦੱਸਿਆ ਕਿ ਉਕਤ ਸਮਾਗਮ ਦੀ ਤਿਆਰੀ ਲਈ ਭਾਈ ਹਵਾਰਾ ਦੇ ਘਰ ਵਿਖੇ ਇਕੱਤਰਤਾ ਕੀਤੀ ਜਾਵੇਗੀ, ਜਿਸ ਦਾ ਮੁੱਖ ਮਕਸਦ ਭਾਈ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਅੰਮਿ੍ਤਪਾਲ ਸਿੰਘ ਸੰਸਦ ਮੈਂਬਰ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਜੱਗੀ ਜੌਹਲ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਕੱਤਰਤਾ 'ਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੇ ਹਰ ਪਿੰਡ ਦੀ ਪੰਚਾਇਤ ਇਕ ਮਤਾ ਪਾਸ ਕਰਕੇ 21 ਫਰਵਰੀ ਤੱਕ ਭਾਈ ਹਵਾਰਾ ਦੇ ਗ੍ਰਹਿ ਵਿਖੇ ਪਹੁੰਚਾਉਣ ਦਾ ਯਤਨ ਕਰਨ ਅਤੇ ਇਹ ਮਤੇ ਰਾਸ਼ਟਰਪਤੀ ਦੇ ਨਾਂਅ ਦਾ ਹੋਵੇਗਾ ਜਿਸ 'ਚ ਇਨ੍ਹਾਂ ਸਿੰਘਾਂ ਨੂੰ ਰਿਹਾਈ ਦਿੱਤੇ ਜਾਣ ਦੀ ਮੰਗ ਕੀਤੀ ਜਾਵੇ | ਆਗੂਆਂ ਨੇ ਦੱਸਿਆ ਕਿ 26 ਜਨਵਰੀ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਲਈ ਉਹ ਹਰ ਪੰਜਾਬੀ ਅਤੇ ਸਿੱਖ ਪੰਥ ਨੂੰ ਅਪੀਲ ਕਰਦੇ ਹਨ ਕਿ ਇਸ ਦਿਨ ਆਪਣੇ ਘਰਾਂ 'ਤੇ ਕਾਲੇ ਝੰਡੇ ਲਗਾਉਣ, ਭਾਈ ਆਪਣੇ ਸਿਰਾਂ 'ਤੇ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਆਪਣੇ ਸਿਰਾਂ 'ਤੇ ਕਾਲੀਆ ਚੁੰਨੀਆਂ ਲੈਣ | ਜਦਕਿ ਕੌਮੀ ਇਨਸਾਫ਼ ਮੋਰਚੇ ਵਾਲੀ ਥਾਂ ਮੁਹਾਲੀ ਤੋਂ ਗੁਰਦੁਆਰਾ ਸਾਹਿਬ ਸੋਹਾਣਾ ਤੱਕ ਇਕ ਮਾਰਚ ਵੀ ਕੱਢਿਆ ਜਾਵੇਗਾ | ਇਸ ਮੌਕੇ ਗੁਰਿੰਦਰ ਸਿੰਘ ਭਜੌਲੀ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਟੋਨੀ ਘੰੜੂਆਂ, ਪਾਲ ਸਿੰਘ, ਮੇਵਾ ਸਿੰਘ, ਹਰਨੇਕ ਸਿੰਘ ਫ਼ੌਜੀ, ਬਚਿੱਤਰ ਸਿੰਘ ਹਵਾਰਾ, ਜਿੰਦੂ ਹਵਾਰਾ, ਗੁਰਿੰਦਰ ਸਿੰਘ ਜਿੰਦੂ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਜਥੇਬੰਦੀ, ਪਰਗਟ ਸਿੰਘ ਹਵਾਰਾ, ਪ੍ਰਗਟ ਸਿੰਘ ਬ੍ਰਸਾਲਪੁਰ
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ-ਸੰਮਤੀ ਮੈਂਬਰ ਮਨਪ©ੀਤ ਕੌਰ ਖੰਟ ਅਗਲੀ ਖ਼ਬਰ ਪੰਜਾਬ ਨੂੰ ਇਕ ਮਜ਼ਬੂਤ ਖੇਤਰੀ ਸਿਆਸੀ ਧਿਰ ਦੀ ਲੋੜ-ਸੁਰਜੀਤ ਸਿੰਘ ਰੱਖੜਾ
Ad Position 24