ਫ਼ਤਹਿਗੜ੍ਹ ਸਾਹਿਬ, 25 ਜਨਵਰੀ (ਬਲਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਕਾਨਫ਼ਰੰਸ ਹਾਲ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ | ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੇ ਕੀਤੀ | ਇਸ ਮੌਕੇ ਵਿਧਾਨ ਸਭਾ ਹਲਕਾ ਅਮਲੋਹ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਚੇਤਨ ਬੰਗੜ ਨੂੰ ਜ਼ਿਲ੍ਹੇ 'ਚ ਸਭ ਤੋਂ ਵੱਧ 18-19 ਸਾਲ ਦੇ ਨਵੇਂ ਵੋਟਰ ਦਰਜ ਕਰਨ ਲਈ 2000 ਰੁਪਏ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਉਨ੍ਹਾਂ ਤੋਂ ਇਲਾਵਾ ਪੇਂਟਿੰਗ ਤੇ ਭਾਸ਼ਨ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਬੂਥ ਨੰ. 67 ਫ਼ਤਹਿਗੜ੍ਹ ਸਾਹਿਬ ਦੇ ਬੂਥ ਲੈਵਲ ਅਫ਼ਸਰ ਜਸਵੀਰ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 1000 ਰੁਪਏ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਜ਼ਿਲ੍ਹਾ ਚੋਣ ਦਫ਼ਤਰ ਦੇ ਕਲਰਕ ਸਨਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਨੂੰ ਚੰਗੀ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਭਾਸ਼ਨ ਤੇ ਕਵਿਤਾਵਾਂ ਪੇਸ਼ ਕੀਤੀਆਂ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸੀ ਪਠਾਣਾਂ ਦੇ ਲੈਕਚਰਾਰ ਰੂਪਪ੍ਰੀਤ ਕੌਰ ਨੇ ਟੱਪਿਆਂ ਰਾਹੀਂ ਵੋਟ ਦੀ ਮਹੱਤਤਾ ਦਾ ਸੁਨੇਹਾ ਦਿੱਤਾ | ਇਸ ਮੌਕੇ ਲੋਕਤੰਤਰ ਦੀ ਮਰਿਆਦਾ ਨੂੰ ਕਾਇਮ ਰੱਖਣ ਤੇ ਨਿਰਪੱਖ ਹੋ ਕੇ ਵੋਟ ਪਾਉਣ ਦਾ ਵੋਟਰ ਪ੍ਰਣ ਵੀ ਦਿਵਾਇਆ | ਸਮਾਗਮ 'ਚ ਨਹਿਰੂ ਯੁਵਾ ਕੇਂਦਰ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ ਜਦਕਿ ਮੁੱਖ ਮਹਿਮਾਨ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ