21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

77ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਲਹਿਰਾਇਆ ਕੌਮੀ ਤਿਰੰਗਾ

Ad Position 21
No active advertisement
ਅਜੀਤ ਡੈਸਕ 28-01-2026

ਫ਼ਤਹਿਗੜ੍ਹ ਸਾਹਿਬ, 27 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ | ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਗਏ 77ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿੱਜਦਾ ਕੀਤਾ | ਡਾ. ਸੋਨਾ ਥਿੰਦ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ, ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਕਦਮ ਹੈ ਜਿਸ ਤਹਿਤ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਨਲਾਈਨ ਅਪੌਇੰਟਮੈਂਟ ਸਿਸਟਮ ਲਾਗੂ ਹੈ ਅਤੇ ਲੋਕਾਂ ਨੂੰ ਹੁਣ ਵਸੀਕਾ ਨਵੀਸਾਂ ਜਾਂ ਵਿਚੋਲਿਆਂ 'ਤੇ ਨਿਰਭਰ ਹੋਣ ਦੀ ਲੋੜ ਨਹੀਂ | ਡੀ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਡੀ.ਐੱਸ.ਪੀ (ਐਚ) ਹਰਤੇਸ਼ ਕੌਸ਼ਿਕ ਦੀ ਅਗਵਾਈ ਹੇਠ ਵੱਖ-ਵੱਖ ਪਰੇਡ ਟੁਕੜੀਆਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ | ਇਸ ਤੋਂ ਬਾਅਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਵਿਕਾਸ ਕਾਰਜਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਵਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਅਤੇ ਸੰਘਰਸ਼ੀ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਐੱਸ.ਐੱਸ.ਪੀ ਸ਼ੁਭਮ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਐੱਸ.ਸੀ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਵੀ ਉਨ੍ਹਾਂ ਦੇ ਨਾਲ ਸਨ | ਉਨ੍ਹਾਂ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ | ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਮੁੱਖ ਮਹਿਮਾਨ ਵਲੋਂ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐਮ ਸੂਬਾ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਅਮਰਿੰਦਰ ਸਿੰਘ ਮੰਡੋਫਲ, ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਲਾਡੀ, ਮਨਦੀਪ ਸਿੰਘ ਪੋਲਾ, ਹਰਮੇਸ਼ ਛੰਨਾ, ਪਿ੍ਤਪਾਲ ਜੱਸੀ, ਬਲਦੇਵ ਜਲਾਲ, ਆਸ਼ਾ ਰਾਣੀ, ਦਵਿੰਦਰ ਕੌਰ, ਬਲਬੀਰ ਸੋਢੀ, ਰਣਜੀਤ ਸਿੰਘ ਰਵੀ ਚੀਮਾ, ਰੀਨਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਹੋਰ ਸ਼ਖ਼ਸੀਅਤਾਂ, ਸਕੂਲੀ ਵਿਦਿਆਰਥੀ ਅਧਿਆਪਕ, ਅਧਿਕਾਰੀ ਕਰਮਚਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਫ਼ੌਜੀ ਕਾਲੋਨੀ ਦੇ ਵਸਨੀਕਾਂ ਨੇ ਦਿੱਤੇ ਨਿਗੂਣੇ ਰਸਤੇ ਦੇ ਰੋਸ ਵਜੋਂ ਸੜਕ ਦਾ ਕੰਮ ਬੰਦ ਕਰਾ ਕੇ ਲਾਇਆ ਧਰਨਾ, ਕੀਤੀ...
Ad Position 24