ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਗਣਤੰਤਰ ਦਿਵਸ ਮਨਾਇਆ
ਅਜੀਤ ਡੈਸਕ
28-01-2026
ਉਨ੍ਹਾਂ ਕਿਹਾ ਕਿ ਅੱਜ ਅਸੀਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਵਲੋਂ ਦਿੱਤੇ ਗਏ ਸੰਵਿਧਾਨ ਦੇ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਵਲੋਂ ਦਿੱਤੇ ਗਏ ਸੰਵਿਧਾਨ ਦੇ ਸਦਕਾ ਹਰ ਵਰਗ ਨੂੰ ਬਰਾਬਰਤਾ ਦਾ ਹੱਕ ਮਿਲਿਆ ਹੈ | ਇਸੇ ਲਈ ਭਾਰਤ ਦੇ ਸੰਵਿਧਾਨ ਨੂੰ ਦੁਨੀਆ ਵਿਚ ਸਭ ਤੋਂ ਉੱਚਾ ਮੰਨਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਦੇਸ਼ ਭਗਤਾਂ ਨੂੰ ਵੀ ਸਜਦਾ ਕਰਨਾ ਚਾਹੀਦਾ ਹੈ ਤੇ ਬੱਚਿਆ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਿੱਖਿਅਤ ਕਰਨਾ ਚਾਹੀਦਾ ਹੈ ਤਾਂ ਜੋ ਵਧੀਆ ਸਮਾਜ ਦੀ ਸਿਰਜਣਾ ਵੀ ਕੀਤੀ ਜਾ ਸਕੇ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ੋਕ ਸੂਦ ਦੁਆਰਾ ਵੀ ਨਗਰ ਕੌਂਸਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ ਤੇ ਵਧੀਆ ਸੇਵਾਵਾਂ ਨਿਭਾਉਣ ਬਦਲੇ, ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ |
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਰਹਿੰਦ ਮੰਡੀ ਦੀਆਂ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਆਸ਼ਾ ਰਾਣੀ, ਦਵਿੰਦਰ ਕੌਰ, ਅਰਵਿੰਦਰ ਸਿੰਘ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਜੱਸੀ, ਅਸੀਸ ਅੱਤਰੀ, ਮੋਹਿਤ ਸੂਦ, ਪਵੇਲ ਹਾਂਡਾ, ਸੰਗਠਨ ਇੰਚਾਰਜ ਐਡ. ਗੁਰਮੀਤ ਸਿੰਘ ਬਾਜਵਾ, ਇਸਤਰੀ ਵਿੰਗ ਦੀ ਪ੍ਰਧਾਨ ਐਡ ਰੀਨਾ ਰਾਣੀ, ਜਿਲਾ ਪ੍ਰੀਸ਼ਦ ਮੈਂਬਰ ਐਡ. ਅਮਰਿੰਦਰ ਮੰਡੋਫਲ, ਐਡ. ਰਾਹੁਲ ਸ਼ਰਮਾ, ਬਲਬੀਰ ਸਿੰਘ ਸੋਢੀ, ਕੌਂਸਲਰ ਪਵਨ ਕਾਲੜਾ ਅਤੇ ਰਾਜੇਸ਼ ਉੱਪਲ ਆਦਿ ਵੀ ਹਾਜ਼ਰ ਸਨ |