21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਸੀ ਪਠਾਣਾਂ 'ਚ ਗਊ ਭਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-01-2026
ਬਸੀ ਪਠਾਣਾਂ, 27 ਜਨਵਰੀ (ਐਚ.ਐਸ. ਗੌਤਮ)-ਪਸ਼ੂ ਪਾਲਣ ਵਿਭਾਗ ਵਲੋਂ ਸਥਾਨਕ ਗਊਸ਼ਾਲਾ ਵਿਖੇ ਸੀਨੀਅਰ ਵੈਟਰਨਰੀ ਅਫ਼ਸਰ ਡਾ. ਸਤਨਾਮ ਸਿੰਘ ਦੀ ਅਗਵਾਈ ਹੇਠ ਗਊ ਭਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਵੈਟਰਨਰੀ ਡਾ. ਪੰਕਜ ਚਾਵਲਾ, ਡਾ. ਹਿਮਾਂਸ਼ੂ ਭੱਟੀ, ਡਾ. ਸੁਮਿਤ ਸ਼ਰਮਾ ਤੇ ਸੰਦੀਪ ਵਲੋਂ 90 ਗਾਵਾਂ ਦਾ ਇਲਾਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਬਿਮਾਰ ਗਊਧਨ ਨੂੰ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਵਲੋਂ 25 ਹਜ਼ਾਰ ਰੁਪਏ ਦੀਆਂ ਮੁਫ਼ਤ ਦਵਾਈਆਂ ਦਿੱਤੀਆਂ ਵੀ ਗਈਆਂ ਹਨ | ਇਸ ਮੌਕੇ ਡਾਕਟਰਾਂ ਦੀ ਟੀਮ ਨੇ ਗਊਸ਼ਾਲਾ ਕਮੇਟੀ ਨੂੰ ਆਗਾਮੀ 2 ਫਰਵਰੀ ਤੋਂ ਪਸ਼ੂਆਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਗਊਸ਼ਾਲਾ ਕਮੇਟੀ ਪ੍ਰਧਾਨ ਮੋਹਣ ਲਾਲ ਗੋਗਨਾ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਪੰਡਿਤ ਵਿਨੇ ਸ਼ਾਸ਼ਤਰੀ, ਰਾਜਨ ਭੱਲਾ, ਹਰਨੀਤ ਗਾਬਾ, ਪਵਨ ਸ਼ਰਮਾ, ਖੁਸ਼ਦੀਪ ਮਲਹੋਤਰਾ, ਸੰਦੀਪ ਧੀਰ ਬਿੱਲਾ, ਕੌਂਸਲਰ ਮਨਪ੍ਰੀਤ ਸਿੰਘ ਹੈਪੀ, ਯਤਿੰਦਰ ਮੌਦਗਿਲ, ਅਜੇ ਸਿੰਗਲਾ, ਗੁਰਪ੍ਰੀਤ ਸਿੰਘ ਅਤੇ ਜਗਤਾਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ 'ਚ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ
Ad Position 24