ਬਸੀ ਪਠਾਣਾਂ, 27 ਜਨਵਰੀ (ਐਚ.ਐਸ.ਗੌਤਮ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 77ਵਾਂ ਗਣਤੰਤਰ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਸਬ ਡਿਵੀਜ਼ਨ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਹਰਵੀਰ ਕੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੰਵਿਧਾਨ ਦੀ ਪਾਲਨਾ ਕਰਨੀ ਚਾਹੀਦੀ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀ ਕੀਤੀ | ਸਮਾਗਮ ਦੌਰਾਨ ਐਸ.ਡੀ.ਐਮ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡੀ.ਐਸ.ਪੀ ਰਾਜ ਕੁਮਾਰ, ਐਸ.ਐਚ.ਓ ਬਲਵੀਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਕਮਲਜੀਤ ਸਿੰਘ, ਲੇਖਾਕਾਰ ਸੁਖਦੇਵ ਸਿੰਘ, ਕਸ਼ਮੀਰ ਸਿੰਘ, ਹੋਰ ਅਫ਼ਸਰ ਤੇ ਮੁਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ |