21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

77ਵੇਂ ਗਣਤੰਤਰ ਦਿਵਸ ਸਮਾਗਮ 'ਚ ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਨੇ ਕੀਤੀ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ

Ad Position 21
No active advertisement
ਅਜੀਤ ਡੈਸਕ 28-01-2026
ਅਮਲੋਹ, 27 ਜਨਵਰੀ (ਕੇਵਲ ਸਿੰਘ)-ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਨੇ ਮਾਧੋਪੁਰ ਸਟੇਡੀਅਮ ਵਿਚ ਹੋਏ 77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੰਗਾ-ਰੰਗ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ ਗਿਆ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਲਗਪਗ 60 ਵਿਦਿਆਰਥਣਾਂ ਨੇ ਗਿੱਧੇ ਵਿਚ ਭਾਗ ਲਿਆ | ਸਕੂਲ ਦੀਆਂ ਵਿਦਿਆਰਥਣਾਂ ਹਰ ਸਾਲ ਜ਼ਿਲ੍ਹਾ ਪੱਧਰੀ ਸਮਾਗਮਾਂ ਵਿਚ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦੀਆਂ ਹਨ ਅਤੇ ਸਕੂਲ ਲਈ ਮਾਣ ਵਾਲੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਅਮਲੋਹ ਵਿਖੇ ਮਨਾਇਆ 77ਵਾਂ ਗਣਤੰਤਰ ਦਿਵਸ ਅਗਲੀ ਖ਼ਬਰ ਖਮਾਣੋਂ ਸ਼ਹਿਰ ਵਿਖੇ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਟਰੈਕਟਰ ਮਾਰਚ ਕੱਢਿਆ
Ad Position 24