ਅਮਲੋਹ, 27 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਗਣਤੰਤਰ ਦਿਵਸ ਮੌਕੇ ਅਨਾਜ ਮੰਡੀ ਅਮਲੋਹ ਵਿਖੇ ਕਰਵਾਏ ਉਪ ਮੰਡਲ ਪੱਧਰੀ ਸਮਾਗਮ ਵਿਚ ਐੱਸ.ਡੀ.ਐੱਮ ਅਮਲੋਹ ਚੇਤਨ ਬੰਗੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਪਰੰਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਕਬੂਲ ਕੀਤੀ | ਉੱਥੇ ਹੀ 77ਵੇਂ ਗਣਤੰਤਰ ਦਿਵਸ ਦੀ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਵਲੋਂ ਗਣਤੰਤਰ ਦਿਵਸ ਦੀਆਂ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਵਿਧਾਇਕ ਬੜਿੰਗ ਅਤੇ ਐੱਸ.ਡੀ.ਐੱਮ ਬੰਗੜ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਪੇਸ਼ਕਾਰੀਆਂ ਕਰਨ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਹੀ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਡੀ.ਐੱਸ.ਪੀ ਗੁਰਦੀਪ ਸਿੰਘ ਸੰਧੂ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਆੜ੍ਹਤੀਆਂ ਐੱਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਐੱਸ.ਐੱਚ.ਓ ਹਰਕੀਰਤ ਸਿੰਘ, ਮਾਰਕੀਟ ਕਮੇਟੀ ਦੇ ਸੈਕਟਰੀ ਗੁਰਜੀਤ ਸਿੰਘ, ਪਰਮਵੀਰ ਸਿੰਘ, ਬੇਅੰਤ ਸਿੰਘ, ਸਰਬਜੀਤ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਡੀ.ਐੱਸ.ਪੀ ਦੇ ਰੀਡਰ ਜਗਦੀਪ ਮੱਕੜ, ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ ਢੀਂਡਸਾ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |