ਖਮਾਣੋਂ, 27 ਜਨਵਰੀ (ਮਨਮੋਹਣ ਸਿੰਘ ਕਲੇਰ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਖਮਾਣੋਂ ਦੀ ਰਾਸ਼ਟਰੀ ਪੱਧਰ ਦੀ ਖਿਡਾਰਨ ਹਰਗੁਣਦੀਪ ਕੌਰ ਮਾਵੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਮਾਵੀ ਦਾ ਇਹ ਸਨਮਾਨ ਸੈਸ਼ਨ 2025-26 ਦੌਰਾਨ ਹੋਈਆਂ 69ਵੀਆਂ ਸਕੂਲ ਨੈਸ਼ਨਲ ਖੇਡਾਂ ਵਿਚ ਮਹਾਰਾਸ਼ਟਰ ਵਿਖੇ ਹੋਏ ਤਲਵਾਰਬਾਜ਼ੀ ਦੇ ਮੁਕਾਬਲਿਆਂ ਵਿਚ ਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਗਮਾ ਜਿੱਤਣ ਲਈ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁੱਖੀ ਸ਼ੁਭਮ ਅਗਰਵਾਲ, ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਅਜੈ ਲਿਬੜਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਤੇ ਹੋਰ ਪਤਵੰਤੇ ਹਾਜ਼ਰ ਸਨ | ਅਕਾਲ ਅਕੈਡਮੀ ਖਮਾਣੋਂ ਦੇ ਪਿ੍ੰਸੀਪਲ ਅਮਰਜੀਤ ਕੌਰ ਨੇ ਇਸ ਸਨਮਾਨ ਲਈ ਖਿਡਾਰਨ ਅਤੇ ਉਸ ਦੇ ਤਲਵਾਰਬਾਜ਼ੀ ਦੇ ਕੋਚ ਰਣਧੀਰ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ |