21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਆਪਸੀ ਮਦਭੇਦ ਭੁਲਾ ਕੇ ਪਾਰਟੀ ਲਈ ਜਿੱਤ ਦਿਵਾਉਣੀ ਜ਼ਰੂਰੀ-ਨਾਭਾ

Ad Position 21
No active advertisement
ਅਜੀਤ ਡੈਸਕ 28-01-2026
ਮੰਡੀ ਗੋਬਿੰਦਗੜ੍ਹ, 27 ਜਨਵਰੀ (ਇਕਬਲਾਦੀਪ ਸੰਧੂ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਾਂਗਰਸੀ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਨਾਲ ਗਣਤੰਤਰ ਦਿਵਸ ਮਨਾਇਆ | ਇਸ ਮੌਕੇ ਉਨ੍ਹਾਂ ਬਲਾਕ ਕਾਂਗਰਸ ਦਫ਼ਤਰ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਵਲੋਂ ਪੰਵਾਰ ਦੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ ਗਈ ਜਿਨ੍ਹਾਂ ਦਾ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅੱਜ ਸਾਨੂੰ ਆਪਸੀ ਮਤਭੇਦ ਭੁਲਾ ਕੇ ਕਾਂਗਰਸ ਪਾਰਟੀ ਦੀ ਜਿੱਤ ਲਈ ਸਰਗਰਮ ਹੋਣ ਦੀ ਲੋੜ ਹੈ | ਚੋਣਾਂ ਚਾਹੇ ਨਗਰ ਕੌਂਸਲ ਦੀਆਂ ਹੋਣ ਜਾਂ ਆਉਣ ਵਾਲੀਆਂ ਵਿਧਾਨਸਭਾ ਚੋਣਾਂ, ਇੱਕਜੁੱਟਤਾ ਵਿਖਾਉਂਦੇ ਹੋਏ ਇਤਿਹਾਸਿਕ ਜਿੱਤ ਦਰਜ਼ ਕੀਤੀ ਜਾਵੇ ਕਿਉਂਕਿ ਪੰਜਾਬ ਦੇ ਲੋਕਾਂ ਨੇ ਹੁਣ ਸਮਝ ਲਿਆ ਹੈ ਕਾਂਗਰਸ ਹੀ ਉਹ ਪਾਰਟੀ ਹੈ ਜੋ ਸਹੀ ਅਰਥਾਂ ਵਿਚ ਪੰਜਾਬ ਦਾ ਵਿਕਾਸ ਕਰ ਸਕਦੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਸਮਾਂ ਤੇਜ਼ੀ ਨਾਲ ਬਦਲ ਰਿਹਾ ਹੈ, ਕੇਂਦਰ ਵਿਚ ਫਿਰ ਇਕ ਵਾਰ ਕਾਂਗਰਸ ਸੱਤਾ ਵੱਲ ਵੱਧ ਰਹੀ ਹੈ | ਇਸ ਮੌਕੇ 'ਤੇ ਬਲਾਕ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਅਰਵਿੰਦ ਸਿੰਗਲਾ, ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਬਾਵਾ, ਹਰਿੰਦਰ ਸਿੰਘ ਭਾਂਬਰੀ, ਅਮਿਤ ਜੈ ਚੰਦ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਕੌਂਸਲਰ ਰਾਜਿੰਦਰ ਬਿੱਟੂ, ਕਮਲਜੀਤ ਜੱਸੜਾਂ, ਭੁਪਿੰਦਰ ਸਿੰਘ ਸੰਧੂ, ਨੀਲਮ ਰਾਣੀ, ਮਾਸਟਰ ਜਰਨੈਲ ਸਿੰਘ, ਰਣਜੀਤ ਸਿੰਘ ਅੰਬੇਮਾਜਰਾ, ਚਰਨਜੀਤ ਸਿੰਘ ਬਾਜਵਾ, ਹਾਕਮ ਸਿੰਘ, ਜਗਦੀਸ਼ ਸ਼ਾਹੀ, ਦਰਸ਼ਨ ਕੁਮਾਰ, ਰੋਹਿਤ ਸ਼ਰਮਾ ਅਤੇ ਬਹਾਦਰ ਬੁੱਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਵਿਖੇ ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਮਾਗਮ ਦੌਰਾਨ ਸਨਮਾਨ ਲੈਣ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਜਟਾਣਾ ਨੀਵਾਂ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਅੱਜ
Ad Position 24