ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ
ਅਜੀਤ ਡੈਸਕ
31-01-2026
ਇਸ ਮੌਕੇ ਨਗਰ ਕੀਰਤਨ ਵਿਚ ਸ਼ਾਮਿਲ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਬਾਣੀ ਰਾਹੀਂ ਸਮਾਜ ਵਿਚ ਫੈਲੇ ਜਾਤ-ਪਾਤ ਦੇ ਪਾੜੇ, ਅੰਧ ਵਿਸ਼ਵਾਸ ਅਤੇ ਵਹਿਮਾਂ, ਭਰਮਾਂ 'ਤੇ ਚੋਟ ਕੀਤੀ ਅਤੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਇਕ ਚੰਗੇ ਤੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਨਸਰਾਲੀ ਨੇ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਅੱਜ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਉਪਰੰਤ ਨਗਰ ਕੀਰਤਨ ਸਜਾਇਆ ਗਿਆ |
ਉਨ੍ਹਾਂ ਦੱਸਿਆ ਕਿ 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ | ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਵੱਖ-ਵੱਖ ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ |
ਨਗਰ ਕੀਰਤਨ ਦੀ ਆਰੰਭਤਾ ਮੌਕੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਵੱਖ-ਵੱਖ ਰਾਜਸੀ ਤੇ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ, ਸੁਖਦੇਵ ਸਿੰਘ, ਨਿਰਭੈ ਸਿੰਘ, ਬਹਾਦਰ ਸਿੰਘ ਬੁੱਗਾ, ਅਮਰੀਕ ਸਿੰਘ ਬਿਜਲੀ ਬੋਰਡ, ਰਾਜਿੰਦਰ ਸਿੰਘ ਨਸਰਾਲੀ, ਬਲਬੀਰ ਸਿੰਘ, ਮਾਸਟਰ ਜਰਨੈਲ ਸਿੰਘ, ਮੇਹਰਪਾਲ ਸਿੰਘ, ਰਣਧੀਰ ਸਿੰਘ ਬਾਗੜੀਆ, ਬਲਵਿੰਦਰ ਸਿੰਘ, ਕੌਂਸਲਰ ਪਰਮਜੀਤ ਵਾਲੀਆ, ਵਨੀਤ ਕੁਮਾਰ ਬਿੱਟੂ, ਫੋਰਮੈਨ ਬਲਵੀਰ ਸਿੰਘ ਸਿੱਧੂ, ਨਰਿੰਦਰ ਭਾਟੀਆ, ਡਾ. ਅਮਿਤ ਸੰਦਲ, ਚਰਨਜੀਤ ਸਿੰਘ, ਨਾਜ਼ਰ ਸਿੰਘ ਸੰਤਨਗਰ, ਹਰਪਿੰਦਰ ਸਿੰਘ ਭੂਰਾ, ਬਲਵਿੰਦਰ ਸਿੰਘ ਸ਼ਾਂਤੀ ਨਗਰ, ਬਲਵਿੰਦਰ ਸਿੰਘ ਸੰਗਤਪੁਰਾ, ਬਲਵਿੰਦਰ ਸਿੰਘ ਮਾਡਲ ਟਾਊਨ, ਬਲਵੀਰ ਸਿੰਘ, ਕੁਲਵੰਤ ਸਿੰਘ, ਜਗਦੇਵ ਸਿੰਘ, ਗੁਰਬਖਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ |