20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਤੱਥਹੀਣ ਖ਼ਬਰਾਂ 'ਤੇ ਲੋਕ ਵਿਸ਼ਵਾਸ ਨਾ ਕਰਨ-ਜਸਕੀਰਤ ਆਹੀਰ

Ad Position 21
No active advertisement
ਅਜੀਤ ਡੈਸਕ 31-01-2026
ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਬਲਜਿੰਦਰ ਸਿੰਘ)-ਗਣਤੰਤਰ ਦਿਵਸ ਤੋਂ ਕਰੀਬ 2 ਦਿਨ ਪਹਿਲਾਂ ਸਰਹਿੰਦ ਰੇਲਵੇ ਟਰੈਕ 'ਤੇ ਹੋਏ ਧਮਾਕੇ ਤੋਂ ਬਾਅਦ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਣੇ ਸਹਿਮ ਭਰੇ ਮਾਹੌਲ ਨੂੰ ਅਜੇ ਰਾਹਤ ਨਹੀਂ ਮਿਲੀ ਸੀ ਕਿ ਬੀਤੀ ਰਾਤ ਮੁੜ ਤੋਂ ਸ਼ਹਿਰ ਵਿਚ ਸੁਣਾਈ ਦਿੱਤੀ ਇਕ ਜ਼ੋਰਦਾਰ ਧਮਾਕੇ ਜਿਹੀ ਆਵਾਜ਼ ਨੇ ਲੋਕਾਂ ਵਿਚ ਫਿਰ ਤੋਂ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਧਮਾਕੇ ਦੀ ਆਵਾਜ਼ ਦੀ ਸੂਚਨਾ ਮਿਲਦਿਆਂ ਸਾਰ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਭਰ ਵਿਚ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਗਈ | ਇਸ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਹਵਾਲੇ ਨਾਲ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਪੀ.ਬੀ.ਆਈ) ਜਸਕੀਰਤ ਅਹੀਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 8:45 ਵਜੇ ਫ਼ਤਹਿਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿਚ ਲੋਕਾਂ ਵਲੋਂ ਜ਼ੋਰਦਾਰ ਆਵਾਜ਼ ਸੁਣੇ ਜਾਣ ਦੀ ਸੂਚਨਾ ਮਿਲੀ ਸੀ | ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਪੁਲਿਸ ਫੋਰਸ ਵਲੋਂ ਵਿਸ਼ੇਸ਼ ਜਾਂਚ ਅਭਿਆਨ ਚਲਾਇਆ ਗਿਆ, ਪਰ ਕਿਤੇ ਵੀ ਕਿਸੇ ਕਿਸਮ ਦੇ ਧਮਾਕੇ ਦੀ ਪੁਸ਼ਟੀ ਨਹੀਂ ਹੋ ਸਕੀ | ਐਸ. ਪੀ ਜਸਕੀਰਤ ਸਿੰਘ ਨੇ ਸਪਸ਼ਟ ਕੀਤਾ ਕਿ ਇਹ ਆਵਾਜ਼ ਸੰਭਾਵਿਤ ਫਾਈਟਰ ਜੈੱਟ ਜਹਾਜ਼ਾਂ ਦੀ ਉਡਾਣ ਦੌਰਾਨ ਪੈਦਾ ਹੋਏ ਸੋਨਿਕ ਬੂਮ ਕਾਰਨ ਹੋ ਸਕਦੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਤੱਥਹੀਣ ਅਤੇ ਅਫ਼ਵਾਹੀ ਖ਼ਬਰਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ 12 ਫਰਵਰੀ ਦੀ ਹੜਤਾਲ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਹੋਈ ਅਹਿਮ ਇਕੱਤਰਤਾ
Ad Position 24