20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮਲੋਹ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 31-01-2026
ਅਮਲੋਹ, 30 ਜਨਵਰੀ (ਕੇਵਲ ਸਿੰਘ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਲੋਹ ਸ਼ਹਿਰ ਵਿਚ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਜਾਣਗੇ | ਇਸ ਸਬੰਧੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਲੋਹ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਨੇ ਦੱਸਿਆ ਕਿ ਵੱਖ-ਵੱਖ ਪ੍ਰੋਗਰਾਮਾਂ ਦੀ ਯੋਜਨਾ ਤਿਆਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 6 ਜਨਵਰੀ ਤੋਂ ਸ੍ਰੀ ਆਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਹੋਈ ਹੈ, ਜੋ ਲਗਾਤਾਰ ਚੱਲ ਰਹੀ ਹੈ | 31 ਜਨਵਰੀ ਨੂੰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ, ਜਦਕਿ 1 ਫਰਵਰੀ ਨੂੰ ਸ੍ਰੀ ਆਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ | ਇਸ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਅਤੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਅੰਦਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਤੱਥਹੀਣ ਖ਼ਬਰਾਂ 'ਤੇ ਲੋਕ ਵਿਸ਼ਵਾਸ ਨਾ ਕਰਨ-ਜਸਕੀਰਤ ਆਹੀਰ
Ad Position 24