ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਸ਼ਹਿਰਾਂ ਦੇ ਵਿਕਾਸ ਕਾਰਜਾਂ ਵੱਲ ਵੀ ਧਿਆਨ ਦੇ ਰਹੀ ਹੈ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਵੀ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਿਸ਼ਵਕਰਮਾ ਚੌਂਕ ਤੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਤੱਕ ਦੋਵੇਂ ਸਾਈਡਾਂ ਤੇ ਲੱਗਣ ਵਾਲੀਆਂ ਨਵੀਆਂ ਲਾਈਟਾਂ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੀਤਾ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਨਵੇਂ ਬੱਸ ਸਟੈਂਡ ਤੋਂ ਵਿਸ਼ਵਕਰਮਾ ਚੌਂਕ ਤੱਕ ਸੜਕ 'ਤੇ ਲਾਈਟਾਂ ਦੀ ਕਮੀ ਹੈ, ਜਿਸ ਕਾਰਨ ਹਨੇਰਾ ਰਹਿੰਦਾ ਹੈ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਉਨ੍ਹਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਸੜਕ ਦੇ ਦੋਨੋਂ ਪਾਸੇ ਕਰੀਬ 18 ਲੱਖ 43 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਜਿਸ ਦੇ ਨਾਲ ਸ਼ਹਿਰ ਦਾ ਸੁੰਦਰੀਕਰਨ ਵੀ ਹੋਵੇਗਾ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ਵਕਰਮਾ ਚੌਕ ਤੋਂ ਗੁਰਦੁਆਰਾ ਵਿਸ਼ਵਕਰਮਾ ਤੱਕ ਜਾਣ ਵਾਲੀ ਸੜਕ ਦੀ ਪਿਛਲੇ ਲੰਬੇ ਸਮੇਂ ਤੋਂ ਟੁੱਟੀ ਹੋਈ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਪਰੇਸ਼ਾਨੀ ਹੁੰਦੀ ਸੀ ਉਨ੍ਹਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਵਿਸ਼ਵਕਰਮਾ ਚੌਂਕ ਤੋਂ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਚੌਂਕ ਤੱਕ ਜਾਣ ਵਾਲੀ ਸੜਕ ਦਾ ਕੰਮ ਵੀ ਜਲਦ ਸ਼ੁਰੂ ਹੋ ਜਾਵੇਗਾ | ਇਸ ਮੌਕੇ ਸ਼ਹਿਰ ਵਾਸੀਆਂ ਵਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਕਤ ਕਾਰਜ ਦੇ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ, ਕੁਲਵਿੰਦਰ ਸਿੰਘ ਡੇਰਾ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਮੋਹਿਤ ਸੂਦ, ਬਲਜਿੰਦਰ ਗੋਲਾ, ਪਵੇਲ ਹਾਂਡਾ, ਹਰਜੀਤ ਸਿੰਘ, ਬਲਵੀਰ ਸੋਢੀ, ਮਾਸਟਰ ਸੰਤੋਖ ਸਿੰਘ, ਜਸਪਾਲ ਸਿੰਘ ਰਾਮਦਾਸ ਨਗਰ, ਬਲਵਿੰਦਰ ਸਿੰਘ, ਪ੍ਰੀਤਮ ਸਿੰਘ ਸੋਹਣ ਸਿੰਘ, ਬਹਾਦਰ ਸਿੰਘ, ਵਿੱਕੀ ਮਣਕੂ, ਅਮਰਨਾਥ, ਕਿਰਪਾਲ ਸਿੰਘ, ਆਨੰਦ ਸ਼ੁਕਲਾ, ਸਰਬਜੀਤ ਸਿੰਘ, ਅਸੀਸ ਅੱਤਰੀ, ਗੁਰਵਿੰਦਰ ਬੀੜਮਾਨ, ਪਲਵਿੰਦਰ ਭੱਟੀ ਆਦਿ ਵੀ ਹਾਜ਼ਰ ਸਨ |