20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਾਬਕਾ ਮੁੱਖ ਮੰਤਰੀ ਭੱਠਲ ਦੇ ਬਿਆਨ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ-ਪ੍ਰੋ. ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 31-01-2026
• ਬੀਬੀ ਭੱਠਲ ਦੇ ਬਿਆਨ ਨੇ ਸੱਚਾਈ ਸਾਹਮਣੇ ਲਿਆਂਦੀ
ਪਟਿਆਲਾ, 30 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਵਲੋਂ ਦਿੱਤੀ ਇਕ ਨਿੱਜੀ ਇੰਟਰਵਿਊ ਵਿਚ ਬੰਬ ਧਮਾਕਿਆਂ ਸੰਬੰਧੀ ਕੀਤੇ ਗਏ ਬਿਆਨ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ |
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਬੀਬੀ ਭੱਠਲ ਵਲੋਂ ਇਹ ਕਹਿਣਾ ਕਿ ਕੁਝ ਅਫਸਰ ਆ ਕੇ ਕਹਿੰਦੇ ਸਨ ਕਿ ਜੇ ਰੇਲਾਂ ਅਤੇ ਕੁਝ ਬਾਜ਼ਾਰਾਂ ਵਿਚ ਬੰਬ ਧਮਾਕੇ ਕਰਵਾ ਦਿੱਤੇ ਜਾਣ ਤਾਂ ਅੱਗੇ ਵੀ ਸਰਕਾਰ ਬਣ ਸਕਦੀ ਹੈ | ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਬਿਆਨ ਹੈ | ਉਨ੍ਹਾਂ ਕਿਹਾ ਕਿ ਇਸ ਇੰਟਰਵਿਊ ਨੇ ਉਸ ਸਮੇਂ ਦੇ ਪੰਜਾਬ ਦੇ ਅੱਲ੍ਹੇ ਪਏ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ | ਉਨ੍ਹਾਂ ਆਖਿਆ ਕਿ ਪੰਜਾਬ ਵਲੋਂ ਦੋ ਦਹਾਕੇ ਪਹਿਲਾਂ ਝੱਲੇ ਤਸ਼ੱਦਦ ਦੀ ਸੱਚਾਈ ਸਾਹਮਣੇ ਆ ਗਈ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੇ ਬਿਆਨ ਨਾਲ ਇਹ ਖਦਸ਼ਾ ਪੈਦਾ ਹੁੰਦਾ ਹੈ ਕਿ ਪੰਜਾਬ ਵਿਚ ਹੋਏ ਪਿਛਲੇ ਬੰਬ ਧਮਾਕਿਆਂ ਦੇ ਤਾਰ ਕਿਤੇ ਨਾ ਕਿਤੇ ਜੁੜੇ ਹੋ ਸਕਦੇ ਹਨ, ਜਿਸਦੀ ਪੂਰੀ ਸਚਾਈ ਸਾਹਮਣੇ ਲਿਆਉਣਾ ਲਾਜ਼ਮੀ ਹੈ | ਪ੍ਰੋ. ਚੰਦੂਮਾਜਰਾ ਨੇ ਮੰਗ ਕੀਤੀ ਕਿ ਬੀਬੀ ਭੱਠਲ ਉਨ੍ਹਾਂ ਅਫਸਰਾਂ ਦੇ ਨਾਮ ਜਨਤਕ ਕਰਨ ਜੋ ਅਜਿਹੀ ਸਲਾਹ ਦੇਣ ਵਾਲੇ ਸਨ, ਤਾਂ ਜੋ ਲੋਕਾਂ ਸਾਹਮਣੇ ਸੱਚ ਆ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਘੇ ਸਮੇਂ ਦੌਰਾਨ ਭਿਆਨਕ ਸੰਤਾਪ ਸਹਾਰਿਆ ਹੈ, ਜਿਸ ਵਿਚ ਸਿੱਖਾਂ ਦੀ ਨਸਲਕੁਸ਼ੀ ਦੇ ਨਾਲ-ਨਾਲ ਰਾਜ ਨੂੰ ਭਾਰੀ ਆਰਥਿਕ, ਸਮਾਜਿਕ ਅਤੇ ਮਾਨਸਿਕ ਨੁਕਸਾਨ ਝੱਲਣਾ ਪਿਆ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਅਧਿਕਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਵੀ ਅਫਸਰ ਵਲੋਂ ਅਜਿਹੀ ਸਲਾਹ ਦੇ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦੀ ਹਿੰਮਤ ਨਾ ਪਏ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ 'ਕੁਸ਼ਟ ਨਿਵਾਰਨ ਦਿਵਸ' ਦੇ ਮੌਕੇ 'ਤੇ ਲਿਆ ਪ੍ਰਣ ਅਗਲੀ ਖ਼ਬਰ ਚਾਈਨਾ ਡੋਰ ਨੇ ਬੁਝਾਏ ਕਈ ਘਰਾਂ ਦੇ ਚਿਰਾਗ, ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਨਹੀਂ ਰਿਹਾ ਜਾਗ
Ad Position 24